ਚੰਡੀਗੜ੍ਹ, 10 ਜੁਲਾਈ 2025 – ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ। ਇਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਭਲਕੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਕੱਲ੍ਹ ਮੁੜ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ ਤੇ ਬੇਅਦਬੀ ਸੰਬੰਧੀ ਬਿੱਲ ਲਿਆਂਦਾ ਜਾਵੇਗਾ।

