- ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਸੀ ਮਨਪ੍ਰੀਤ ਕੌਰ,
- 18 ਦਿਨ ਪਹਿਲਾਂ ਹੀ ਗਈ ਸੀ ਕੈਨੇਡਾ,
- ਪਰਿਵਾਰ ਨੇ ਮ੍ਰਿ+ਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ
ਬਰਨਾਲਾ, 9 ਅਗਸਤ 2023 – ਪੰਜਾਬ ਦੀ ਕੁੜੀ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕੁੜੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਸੀ ਅਤੇ ਅਜੇ ਉਸਦੀ ਉਮਰ 22 ਸਾਲ ਹੀ ਅਤੇ ਉਸ ਦੀ ਪਹਿਚਾਣ ਮਨਪ੍ਰੀਤ ਕੌਰ ਵੱਜੋਂ ਹੋਈ ਹੈ। ਮਨਪ੍ਰੀਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਉਹ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ। ਲੜਕੀ ਦੀ ਮੌਤ ਕਾਰਨ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਮਨਪ੍ਰੀਤ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਰਾਤ 3 ਵਜੇ ਡਾਕਟਰ ਦਾ ਫੋਨ ਆਇਆ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਬੇਟੀ ਦੇ ਨਾਲ ਰਹਿ ਰਹੀ ਲੜਕੀ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਉਲਟੀਆਂ ਆ ਗਈਆਂ ਸਨ ਅਤੇ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ।
ਪਿਤਾ ਮੁਤਾਬਕ ਦੋਸਤਾਂ ਨੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਭਾਰਤ ਸਰਕਾਰ ਨੂੰ ਅਪੀਲ ਹੈ ਕਿ ਬੇਟੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਵਤਨ ਲਿਆਉਣ ਲਈ ਮਦਦ ਕੀਤੀ ਜਾਵੇ।