ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਜ਼ਮੀਨੀ ਝਗੜੇ ‘ਚ ਮੌ+ਤ, ਪਤੀ ਨੇ ਬੁੱਗਾ ‘ਤੇ ਲਾਏ ਕ+ਤ+ਲ ਦੇ ਇਲਜ਼ਾਮ

  • FIR ਦਰਜ ਕਰਨ ਦੀ ਕੀਤੀ ਮੰਗ

ਫਤਿਹਗੜ੍ਹ ਸਾਹਿਬ, 24 ਦਸੰਬਰ 2023 – ਫਤਿਹਗੜ੍ਹ ਸਾਹਿਬ ਦੇ ਪਿੰਡ ਮੁਕਾਰੋਪੁਰ ਦੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨਵੀਂ ਮੁਸੀਬਤ ‘ਚ ਫਸ ਗਏ ਹਨ। ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਭਰਾ ਨਾਲ ਹੋਏ ਲੜਾਈ ਵਿੱਚ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਬੁੱਗਾ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੀੜਤ ਪਰਿਵਾਰ ਸਮੇਤ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ।

ਸਤਵਿੰਦਰ ਦੇ ਭਰਾ ਦਵਿੰਦਰ ਸਿੰਘ ਭੋਲਾ ਨੇ ਇਲਜ਼ਾਮ ਲਾਉਂਦੇ ਹੋਏ ਦੱਸਿਆ ਕਿ ਉਸ ਦਾ ਆਪਣੇ ਭਰਾ ਨਾਲ ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਸਤਵਿੰਦਰ ਬੁੱਗਾ ਉਸ ਨੂੰ ਕਾਫੀ ਪ੍ਰੇਸ਼ਾਨ ਕਰ ਰਿਹਾ ਹੈ। ਬੀਤੀ ਰਾਤ ਲੜਾਈ ਹੋਈ।

ਸਤਵਿੰਦਰ ਨੇ ਆਪਣੀ ਪਤਨੀ ਅਮਰਜੀਤ ਕੌਰ ਨੂੰ ਧੱਕਾ ਮਾਰ ਦਿੱਤਾ। ਜਿਸ ਤੋਂ ਬਾਅਦ ਉਸ ਦੀ ਪਤਨੀ ਦੀ ਤਬੀਅਤ ਵਿਗੜ ਗਈ। ਉਸ ਦੀ ਪਤਨੀ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਸੈਕਟਰ 32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉੱਥੇ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ।

ਦਵਿੰਦਰ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਲਈ ਉਸ ਦਾ ਭਰਾ ਗਾਇਕ ਸਤਵਿੰਦਰ ਬੁੱਗਾ ਜ਼ਿੰਮੇਵਾਰ ਹੈ। ਉਸ ਖਿਲਾਫ ਕਾਰਵਾਈ ਕੀਤੀ ਜਾਵੇ।

ਦਵਿੰਦਰ ਭੋਲਾ ਨੇ ਦੋਸ਼ ਲਾਇਆ ਕਿ ਪੁਲੀਸ ਬੁੱਗਾ ਦਾ ਸਾਥ ਦੇ ਰਹੀ ਹੈ। ਪਤਨੀ ਦੀ ਮੌਤ ਤੋਂ ਬਾਅਦ ਵੀ ਐਮਐਲਆਰ ਨਹੀਂ ਕੱਟਿਆ ਗਿਆ। ਬੁੱਗਾ ਉਨ੍ਹਾਂ ਨੂੰ ਧਮਕੀਆਂ ਦਿੰਦਾ ਰਹਿੰਦਾ ਹੈ ਕਿ ਉਸ ਦੀ ਸਰਕਾਰ ਤੱਕ ਪਹੁੰਚ ਹੈ। ਉਸ ਦਾ ਕੋਈ ਨੁਕਸਾਨ ਨਹੀਂ ਕਰ ਸਕਦਾ। ਉਨ੍ਹਾਂ ਮੰਗ ਕੀਤੀ ਕਿ ਬੁੱਗਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ।

ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਕਿਹਾ ਕਿ ਇਹ ਬੇਇਨਸਾਫ਼ੀ ਹੈ। ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਫਿਲਹਾਲ ਧਰਨੇ ‘ਤੇ ਆਏ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ। ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਸੜਕਾਂ ‘ਤੇ ਆਉਣਗੇ।

ਡੀਐਸਪੀ ਬੱਸੀ ਪਠਾਣਾ ਮੋਹਿਤ ਸਿੰਗਲਾ ਨੇ ਦੱਸਿਆ ਕਿ ਬਿਆਨ ਦਰਜ ਕੀਤੇ ਜਾ ਰਹੇ ਹਨ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਵਿੱਚ ਆਵੇਗਾ। ਜਿਸ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਕਾਰ ਨੇ ਕੁਸ਼ਤੀ ਸੰਘ ਦੇ ਨਵੇਂ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਕੀਤੀ ਰੱਦ, ਕੁਸ਼ਤੀ ਸੰਘ ਵੀ ਕੀਤਾ ਮੁਅੱਤਲ, ਫੈਸਲਿਆਂ ‘ਤੇ ਲਾਈ ਰੋਕ

ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਜੌੜਾਮਾਜਰਾ