ਪੰਜਾਬੀ ਯੂਨੀਵਰਸਿਟੀ ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ

  • ‘ਆਊਟਲੁੱਕ-ਆਈ. ਸੀ. ਏ. ਆਰ. ਈ. ਰੈਂਕਿੰਗ 2025’ ਵਿੱਚ ਹਾਸਿਲ ਕੀਤਾ 47ਵਾਂ ਦਰਜਾ

ਪਟਿਆਲਾ, 15 ਅਗਸਤ 2025 – ਪੰਜਾਬੀ ਯੂਨੀਵਰਸਿਟੀ ਲਈ ਖੁਸ਼ੀ ਵਾਲ਼ੀ ਖ਼ਬਰ ਸਾਹਮਣੇ ਆਈ ਹੈ ਕਿ ‘ਆਊਟਲੁੱਕ-ਆਈ.ਸੀ.ਏ.ਆਰ.ਈ. ਰੈਂਕਿੰਗ 2025’ ਵਿੱਚ ਯੂਨੀਵਰਸਿਟੀ ਦੇਸ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲ਼ੀ ਸੂਚੀ ਵਿੱਚ ਸ਼ੁਮਾਰ ਹੋ ਗਈ ਹੈ। ਸੁਤੰਤਰਤਾ ਦਿਵਸ ਦੀ ਸਵੇਰ ਮੌਕੇ ਇਹ ਖੁਸ਼ ਖ਼ਬਰ ਸਾਂਝੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਇਸ ਸੂਚੀ ਵਿੱਚ 47ਵੇਂ ਦਰਜੇ ਨਾਲ਼ ਦੇਸ ਦੀਆਂ ਪਹਿਲੀਆਂ 50 ਯੂਨੀਵਰਸਿਟੀਆਂ ਵਿੱਚ ਸ਼ਾਮਿਲ ਹੋਣ ਦਾ ਮਾਣ ਹਾਸਿਲ ਹੋਇਆ ਹੈ।

ਉਨ੍ਹਾਂ ਇਸ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਸਮੂਹ ਅਧਿਆਪਕਾਂ, ਗ਼ੈਰ-ਅਧਿਆਪਨ ਅਮਲੇ ਦੇ ਮੈਂਬਰਾਂ, ਸਮੂਹ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਨਾਲ਼ ਜੁੜੇ ਸ਼ੁਭਚਿੰਤਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਯੂਨੀਵਰਸਿਟੀ ਦੀ ਅਗਵਾਈ ਕਰਨ ਵਾਲ਼ੇ ਸਾਬਕਾ ਉਪ-ਕੁਲਪਤੀਆਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਵਿਸ਼ੇਸ਼ ਤੌਰ ਉੱਤੇ ਯਾਦ ਕੀਤਾ ਜਿਨ੍ਹਾਂ ਦੀ ਅਗਵਾਈ ਸਦਕਾ ਯੂਨੀਵਰਸਿਟੀ ਨੇ ਇਹ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਇਸ ਪ੍ਰਾਪਤੀ ਦੇ ਹਵਾਲੇ ਨਾਲ਼ ਸਭ ਨੂੰ ਇਹ ਅਹਿਦ ਕਰਨ ਦਾ ਸੱਦਾ ਦਿੱਤਾ ਕਿ ਭਵਿੱਖ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।

ਜਿ਼ਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਨੇ ਇਸ ਦਰਜਾਬੰਦੀ ਲਈ ਮਿੱਥੀਆਂ ਵੱਖ-ਵੱਖ ਸ਼ਰੇਣੀਆਂ ਵਿੱਚ ਚੰਗੇ ਅੰਕ ਹਾਸਿਲ ਕਰ ਕੇ ਇਹ ਦਰਜਾਬੰਦੀ ਪ੍ਰਾਪਤ ਕੀਤੀ ਹੈ। ਪੰਜਾਬੀ ਯੂਨੀਵਰਸਿਟੀ ਨੇ ਇਨ੍ਹਾਂ ਸ਼ਰੇਣੀਆਂ ਵਿੱਚ ਸ਼ਾਮਿਲ ‘ਅਕਡੈਮਿਕ ਐਂਡ ਰਿਸਰਚ ਐਕਸੀਲੈਂਸ’ ਸ਼ਰੇਣੀ ਵਿੱਚ 400 ਵਿੱਚੋਂ 365.96 ਅੰਕ, ‘ਇੰਡਸਟਰੀ ਇੰਟਰਫੇਸ ਐਂਡ ਪਲੇਸਮੈਂਟ’ ਸ਼ਰੇਣੀ ਵਿੱਚ 200 ਵਿੱਚੋਂ 169.93 ਅੰਕ, ‘ਇਨਫਰਾਸਟ੍ਰਕਚਰ ਐਂਡ ਫੈਸਿਲਟੀਜ਼’ ਸ਼ਰੇਣੀ ਵਿੱਚ 150 ਵਿੱਚੋਂ 116.21 ਅੰਕ, ਗਵਰਨੈਂਸ ਐਂਡ ਐਕਸਟੈਂਸ਼ਨ ਸ਼ਰੇਣੀ ਵਿੱਚ 150 ਵਿੱਚੋਂ 107.24 ਅੰਕ ਅਤੇ ਡਾਇਵਰਸਟੀ ਐਂਡ ਆਊਟਰੀਚ ਸ਼ਰੇਣੀ ਵਿੱਚ 100 ਵਿੱਚੋਂ 62.98 ਅੰਕ ਪ੍ਰਾਪਤ ਕਰਦਿਆਂ ਕੁੱਲ 1000 ਅੰਕਾਂ ਵਿੱਚੋਂ 822.32 ਅੰਕ ਹਾਸਿਲ ਕੀਤੇ ਹਨ।
ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੱਧੂ ਵੱਲੋਂ ਵੀ ਇਸ ਪ੍ਰਾਪਤੀ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਸਭ ਨੂੰ ਵਧਾਈ ਦਿੱਤੀ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੀ ਭੈਣ ਦੀ ਟੀਮ ਇੰਡੀਆ ਵਿੱਚ ਚੋਣ

ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ ਰਹਿਣਗੇ ਬੰਦ