ਕੈਨਡਾ ‘ਚ ਪੰਜਾਬੀ ਨੌਜਵਾਨ ਮੌ+ਤ, ਢਾਈ ਸਾਲ ਪਹਿਲਾਂ ਹੀ ਗਿਆ ਸੀ ਕੈਨੇਡਾ

ਬਰਨਾਲਾ, 18 ਮਾਰਚ, 2023: ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਗੁਰਦੇ ਫੇਲ ਹੋਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਉਰਫ ਡਿੰਪਲ ਪੁੱਤਰ ਸਰਵਜੀਤ ਸਿੰਘ ਵਾਸੀ ਰਾਏਸਰ ਢਾਈ ਸਾਲ ਪਹਿਲਾਂ ਓਪਨ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਕੁਝ ਦਿਨ ਪਹਿਲਾਂ ਗੁਰਪ੍ਰੀਤ ਨੂੰ ਅਚਾਨਕ ਦਰਦ ਹੋਣ ਲੱਗਾ ਅਤੇ ਉਸ ਨੂੰ ਕੈਨੇਡਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ 3 ਦਿਨ ਇਲਾਜ ਚੱਲਿਆ ਅਤੇ ਚੌਥੇ ਦਿਨ ਮੌਤ ਹੋ ਗਈ।

ਗੁਰਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਇੰਨੀ ਨਹੀਂ ਹੈ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਖਰਚਾ ਝੱਲ ਸਕੇ। ਪਿੰਡ ਵਾਸੀ ਲਖਵਿੰਦਰ ਸਿੰਘ, ਕਿਸਾਨ ਆਗੂ ਸਤਨਾਮ ਸਿੰਘ ਆਦਿ ਨੇ ਦੱਸਿਆ ਕਿ ਪਰਿਵਾਰ ਨੇ ਜ਼ਮੀਨ-ਜਾਇਦਾਦ ਵੇਚ ਕੇ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਿਆ ਸੀ। ਇਸ ਮੌਕੇ ਆਗੂਆਂ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਭਾਰੀ ਮੀਂਹ, ਕਣਕਾਂ ਦੇ ਨੁਕਸਾਨ ਹੋਣ ਦਾ ਖਦਸ਼ਾ

ਸਿੱਖ ਫੌਜੀਆਂ ਨੂੰ ਪਾਉਣਾ ਪਵੇਗਾ ਹੈਲਮੇਟ : ਕੇਂਦਰ ਸਰਕਾਰ ਨੇ ਪਾਰਲੀਮੈਂਟ ’ਚ ਦਿੱਤਾ ਜਵਾਬ