ਬਟਾਲਾ, 25 ਸਤੰਬਰ 2025 – ਬਟਾਲਾ ਦੇ ਨਜ਼ਦੀਕੀ ਪਿੰਡ ਛਿੱਤ ਦੇ ਨੌਜਵਾਨ ਨਿਰਮਲ ਸਿੰਘ ਦੀ ਦੁਬਈ ਵਿਖੇ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਵਿਖੇ ਟਰਾਲਾ ਚਲਾਉਂਦਾ ਸੀ ਪਰ ਬੀਤੇ ਦਿਨੀਂ ਉਸ ਨੂੰ ਅਚਾਨਕ ਹਾਰਟ ਅਟੈਕ ਹੋਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ 2 ਬੱਚੇ ਹਨ।


