ਕੈਨੇਡਾ ਦੀ ਧਰਤੀ ‘ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ, 26 ਜੂਨ, 2025: ਕੈਨੇਡਾ ਦੀ ਧਰਤੀ ‘ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਜਸ਼ਨਪ੍ਰੀਤ ਸਿੰਘ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ ਅਤੇ ਖੁਸ਼ਹਾਲ ਜ਼ਿੰਦਗੀ ਦੇ ਸੁਪਨੇ ਪੂਰੇ ਕਰਨ ਲਈ ਸਖ਼ਤ ਮਿਹਨਤ ਵੀ ਕਰ ਰਿਹਾ ਸੀ ਪਰ ਹਾਲਾਤ ਕਦੋਂ ਬਦਲ ਗਏ ਕਿਸੇ ਨੂੰ ਪਤਾ ਹੀ ਨਾ ਲੱਗਾ।

ਬੀ.ਸੀ. ਦੇ ਕਰੈਨਬਰੂਕ ਸ਼ਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸ਼ਨਪ੍ਰੀਤ ਸਿੰਘ ਅਚਨਚੇਤ ਅਕਾਲ ਚਲਾਣਾ ਕਰ ਗਿਆ। ਉਸ ਦੀ ਦੇਹ ਪੰਜਾਬ ਭੇਜਣ ਲਈ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ। ਜਸ਼ਨਪ੍ਰੀਤ ਦੇ ਮਾਪੇ ਆਖਰੀ ਵਾਰ ਉਸ ਦਾ ਚਿਹਰਾ ਦੇਖਣਾ ਚਾਹੁੰਦੇ ਹਨ ਜਿਸ ਦੇ ਮੱਦੇਨਜ਼ਰ ਭਾਈਚਾਰੇ ਨੂੰ ਆਰਥਿਕ ਸਹਾਇਤਾ ਦੀ ਅਪੀਲ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫ਼ੈਸਲੇ, ਪੜ੍ਹੋ ਵੇਰਵਾ

ਅਦਾਲਤ ਨੇ ਵਿਜੀਲੈਂਸ ਨੂੰ ਮਜੀਠੀਆ ਦਾ ਦਿੱਤਾ 7 ਦਿਨਾਂ ਦਾ ਰਿਮਾਂਡ