ਦੁਬਈ ਵਿੱਚ ਲਪਤਾ ਹੋਇਆ ਪੰਜਾਬੀ ਨੌਜਵਾਨ: 25 ਦਿਨਾਂ ਤੋਂ ਨਹੀਂ ਕੋਈ ਸੁਰਾਗ

  • 9 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਕਪੂਰਥਲਾ, 27 ਜੁਲਾਈ 2023 – ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਰਾਈਆਂ ਦਾ ਰਹਿਣ ਵਾਲਾ ਨੌਜਵਾਨ ਦੁਬਈ ਵਿੱਚ ਲਾਪਤਾ ਹੋ ਗਿਆ ਹੈ। ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ, ਜੋ ਕਰੀਬ 9 ਮਹੀਨੇ ਪਹਿਲਾਂ ਦੁਬਈ ਗਿਆ ਸੀ, ਪਰ ਕਰੀਬ ਪਿਛਲੇ 25 ਦਿਨਾਂ ਤੋਂ ਭੇਤਭਰੇ ਹਾਲਾਤਾਂ ‘ਚ ਲਾਪਤਾ ਹੋ ਗਿਆ ਹੈ।

ਬਲਜਿੰਦਰ ਦੀ ਬੁੱਢੀ ਬਿਮਾਰ ਮਾਂ ਚੰਨਣ ਕੌਰ ਮੰਜੇ ‘ਤੇ ਪਏ ਆਪਣੇ ਪੁੱਤਰ ਨੂੰ ਆਵਾਜ਼ਾਂ ਮਾਰ ਰਹੀ ਹੈ, ਪਰ ਬਲਜਿੰਦਰ ਸਿੰਘ ਦਾ ਕੋਈ ਪਤਾ ਨਹੀਂ ਲੱਗਾ। ਬਲਜਿੰਦਰ ਦੀ ਭੈਣ ਮਨਜੀਤ ਕੌਰ ਨੇ ਦੱਸਿਆ ਕਿ ਅੱਜ 4 ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ। ਬਲਜਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ ਹੋਇਆ। ਉਸ ਦੇ ਦੋਸਤਾਂ ਨੂੰ ਵੀ ਕੁਝ ਨਹੀਂ ਪਤਾ।

ਮਨਜੀਤ ਅਨੁਸਾਰ ਉਸਦੇ ਦੋਸਤਾਂ ਦਾ ਕਹਿਣਾ ਹੈ ਕਿ ਉਹ ਆਪਣੇ ਕਮਰੇ ਵਿੱਚ ਵੀ ਨਹੀਂ ਹੈ। ਉਸ ਦਾ ਸਮਾਨ ਕਮਰੇ ਵਿੱਚ ਪਿਆ ਹੈ। ਉਸਦਾ ਫੋਨ ਬੰਦ ਆ ਰਿਹਾ ਹੈ। ਬਲਜਿੰਦਰ 9 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਉਹ ਡਿਸਕਵਰੀ ਕੰਪਨੀ ‘ਚ ਕੰਮ ਕਰਦਾ ਸੀ ਪਰ ਇਸ ਤਰ੍ਹਾਂ ਪਰਿਵਾਰ ਲਾਪਤਾ ਹੋ ਜਾਣ ਦੀ ਚਿੰਤਾ ‘ਚ ਹੈ।

ਸਮਾਜ ਸੇਵੀ ਐਸਪੀ ਓਬਰਾਏ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬੇਨਤੀ ਹੈ ਕਿ ਬਲਜਿੰਦਰ ਨੂੰ ਭਾਰਤ ਵਾਪਸ ਲਿਆਉਣ ਵਿੱਚ ਸਾਡੀ ਮਦਦ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਜਾਂਚ ਤਹਿਤ ਮੁਅੱਤਲ ਚੱਲ ਰਹੇ ਪ੍ਰਿੰਸੀਪਲ ਨੂੰ ਸਿੱਖਿਆ ਵਿਭਾਗ ਨੇ ਕੀਤਾ ਮੁੜ ਬਹਾਲ

ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ