ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ: ਮਾਪਿਆਂ ਦਾ ਸੀ ਇਕਲੌਤਾ ਪੁੱਤ

ਸਮਾਣਾ, 29 ਅਕਤੂਬਰ ,2024 – ਕਰੀਬ ਡੇਢ ਸਾਲ ਪਹਿਲਾਂ ਰੋਜ਼ੀ ਰੋਟੀ ਲਈ ਅਮਰੀਕਾ ਗਏ ਸਮਾਣਾ ਹਲਕੇ ਦੇ ਪਿੰਡ ਕੁਤਬਨਪੁਰ ਦੇ ਇਕ ਨੌਜਵਾਨ ਦੀ ਅਣਪਛਾਤੇ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਰਮਾਨ ਵੜੈਚ (20) ਦੇ ਪਿਤਾ ਪਲਵਿੰਦਰ ਸਿੰਘ ਨਿਵਾਸੀ ਪਿੰਡ ਕੁਤਬਨਪੁਰ ਅਨੁਸਾਰ ਉਸ ਦਾ ਇਕਲੌਤਾ ਪੁੱਤਰ ਕਰੀਬ ਡੇਢ ਸਾਲ ਪਹਿਲਾ ਲੱਖਾਂ ਰੁਪਏ ਖਰਚ ਕਰਕੇ ਅਮਰੀਕਾ ਦੀ ਕੈਲੇਫੋਰਨੀਆ ਸਟੇਟ ਦੇ ਮੋਨਟਿਕਾ ਸ਼ਹਿਰ ’ਚ ਰੋਜ਼ੀ-ਰੋਟੀ ਲਈ ਗਿਆ ਸੀ। ਜੋ ਸਟੋਰ ‘ਤੇ ਵਰਕ ਪਰਮਿਟ ’ਤੇ ਕੰਮ ਕਰਦਾ ਸੀ।

ਬੀਤੇ ਕਲ੍ਹ ਜਦੋਂ ਉਹ ਰੈਸਟੋਰੈਂਟ ’ਤੇ ਖਾਣਾ ਖਾ ਰਿਹਾ ਸੀ ਤਾਂ ਅਣਪਛਾਤੇ ਨਿਗਰੋ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਵਾਰਦਾਤ ਵਿਚ ਉਸ ਦੀ ਮੌਕੇ ‘ਤੇ ਹੀ ਮੋਤ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ’ਚ ਰਹਿੰਦੇ ਇਕ ਰਿਸ਼ਤੇਦਾਰ ਨੇ ਫੋਨ ‘ਤੇ ਮੰਗਲਵਾਰ ਸਵੇਰੇ ਇਸ ਸੰਬੰਧੀ ਜਾਣਕਾਰੀ ਦਿੱਤੀ। ਪਿੰਡ ਵਿਚ ਨੌਜਵਾਨ ਦੇ ਮੌਤ ਦੀ ਖ਼ਬਰ ਮਿਲਦੇ ਹੀ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਉਕਤ ਮ੍ਰਿਤਕ ਨੌਜਵਾਨ ਦੀ ਲਾਸ਼ ਜਲਦੀ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹੋਰ ਸਮਾਜ ਸੇਵੀ, ਰਾਜਨੀਤੀਕ, ਧਾਰਮਿਕ ਸੰਸਥਾਵਾ ਦੇ ਆਗੂਆਂ ਨੇ ਪਿੰਡ ਪਹੁੰਚ ਕੇ ਪ੍ਰੀਵਾਰਿਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

8 ਮਹੀਨੇ ਪਹਿਲਾਂ ਸਨੈਚਿੰਗ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ