ਅਮਰੀਕਾ ‘ਚ 27 ਸਾਲਾ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕ+ਤ+ਲ

ਹੁਸ਼ਿਆਰਪੁਰ, 28 ਜੁਲਾਈ 2023 – ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦੇ 27 ਸਾਲਾ ਨੌਜਵਾਨ ਦਾ ਕੈਲੀਫੋਰਨੀਆ ਦੇ ਵਿਕਟਰ ਵੈਲੀ ਸਥਿਤ ਸਟੋਰ ‘ਚ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਦੋਵੇਂ ਅਮਰੀਕਾ ਵਿੱਚ ਇੱਕੋ ਥਾਂ ’ਤੇ ਕੰਮ ਕਰਦੇ ਹਨ।

ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਹਨ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਬੇਟੇ ਨੇ ਦੱਸਿਆ ਕਿ ਇਕ ਕਾਤਲ ਲੁਟੇਰਾ ਉਸ ਸਟੋਰ ‘ਤੇ ਆਇਆ ਜਿੱਥੇ ਪ੍ਰਵੀਨ ਕੰਮ ਕਰਦਾ ਹੈ ਅਤੇ ਪ੍ਰਵੀਨ ਤੋਂ ਪੈਸਿਆਂ ਦੀ ਮੰਗ ਕਰਨ ਲੱਗਾ, ਜਦੋਂ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਪ੍ਰਵੀਨ ਦੀ ਮੌਤ ਹੋ ਗਈ।

ਇਸ ਦੁਖਦਾਈ ਖਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ ਕਿਉਂਕਿ ਵਿਦੇਸ਼ਾਂ ਤੋਂ ਭਾਰਤੀ ਨੌਜਵਾਨਾਂ ਦੀ ਮੌਤ ਦੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਪ੍ਰਵੀਨ ਕੁਮਾਰ ਪੁੱਤਰ ਸੂਰਤ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੇਵਾਮੁਕਤ ਅਧਿਆਪਕਾ ਦਾ ਅਣਪਛਾਤਿਆਂ ਨੇ ਦਿਨ-ਦਿਹਾੜੇ ਘਰ ਵੜ ਕੇ ਕੀਤਾ ਕ+ਤ+ਲ

ਸੰਸਦੀ ਨਿਯਮਾਂ ਅਨੁਸਾਰ ਬੇਭਰੋਸਗੀ ਮਤੇ ‘ਤੇ ਬਹਿਸ ਅਤੇ ਵੋਟ ਹੋਣ ਤੱਕ ਕੋਈ ਵਿਧਾਨਿਕ ਕੰਮ ਨਹੀਂ ਹੋ ਸਕਦਾ: ਰਾਘਵ ਚੱਢਾ