ਪੰਜਾਬ ਦੇ ‘ਆਪ’ MLA ਨੂੰ ਅਦਾਲਤ ਵੱਲੋਂ ਅੱਜ ਸੁਣਾਈ ਜਾਵੇਗੀ ਸਜ਼ਾ

  • ਵਿਧਾਇਕ ‘ਤੇ ਟੈਕਸੀ ਡਰਾਈਵਰ ਹੁੰਦੇ ਹੋਏ ਔਰਤ ਨਾਲ ਛੇੜਛਾੜ ਦੇ ਦੋਸ਼
  • ਦੋਸ਼ੀਆਂ ਵਿੱਚ 5 ਪੁਲਿਸ ਕਰਮਚਾਰੀ ਵੀ ਸ਼ਾਮਲ

ਤਰਨਤਾਰਨ, 12 ਸਤੰਬਰ 2025 – ਅੱਜ ਤਰਨਤਾਰਨ ਦੀ ਅਦਾਲਤ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਨੂੰ ਸਜ਼ਾ ਸੁਣਾਏਗੀ। 10 ਸਤੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ 12 ਸਾਲ ਪਹਿਲਾਂ ਇੱਕ ਔਰਤ ‘ਤੇ ਹਮਲਾ ਕਰਨ ਅਤੇ ਛੇੜਛਾੜ ਕਰਨ ਦਾ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਜੋ ਘਟਨਾ ਸਮੇਂ ਟੈਕਸੀ ਡਰਾਈਵਰ ਸੀ, ਤੋਂ ਇਲਾਵਾ ਅਦਾਲਤ ਨੇ 5 ਪੁਲਿਸ ਮੁਲਾਜ਼ਮਾਂ ਦਵਿੰਦਰ ਕੁਮਾਰ, ਸਾਰਜ ਸਿੰਘ, ਅਸ਼ਵਨੀ ਕੁਮਾਰ, ਤਰਸੇਮ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਹੈ। ਹਾਲਾਂਕਿ, ਅਦਾਲਤ ਨੇ ਗਗਨਦੀਪ ਸਿੰਘ ਅਤੇ ਪੁਲਿਸ ਮੁਲਾਜ਼ਮਾਂ ਨਰਿੰਦਰਜੀਤ ਸਿੰਘ ਅਤੇ ਗੁਰਦੀਪ ਰਾਜ ਨੂੰ ਨਿਆਂਇਕ ਹਿਰਾਸਤ ਵਿੱਚ ਨਹੀਂ ਭੇਜਿਆ ਹੈ। ਇਨ੍ਹਾਂ ਤਿੰਨਾਂ ਨੂੰ ਵੀ ਅੱਜ ਅਦਾਲਤ ਨੇ ਤਲਬ ਕੀਤਾ ਹੈ।

ਦੱਸ ਦੇਈਏ ਕਿ ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਉਨ੍ਹਾਂ ‘ਤੇ ਵਿਆਹ ਲਈ ਆਈ ਇੱਕ ਔਰਤ ‘ਤੇ ਹਮਲਾ ਕਰਨ ਦਾ ਦੋਸ਼ ਸੀ। ਔਰਤ ਨੇ ਟੈਕਸੀ ਡਰਾਈਵਰਾਂ ‘ਤੇ ਛੇੜਛਾੜ ਦੇ ਵੀ ਦੋਸ਼ ਲਗਾਏ ਸਨ। ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦੱਸਿਆ ਸੀ ਕਿ ਇੱਕ ਦਲਿਤ ਲੜਕੀ ‘ਤੇ ਹਮਲੇ ਦਾ ਮਾਮਲਾ ਹੈ। ਫੈਸਲਾ ਅਜੇ ਆਉਣਾ ਬਾਕੀ ਹੈ, ਅਸੀਂ ਇਸਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਵਾਂਗੇ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀੜਤਾ ਨੇ ਦੱਸਿਆ ਸੀ ਕਿ ਇਹ ਮਾਮਲਾ 3 ਮਾਰਚ 2013 ਦਾ ਹੈ। ਇਸ ਦੌਰਾਨ ਉਹ ਆਪਣੀ ਮਾਸੀ ਦੇ ਪੁੱਤਰ ਦੇ ਵਿਆਹ ‘ਤੇ ਗਈ ਸੀ। ਉਸ ਸਮੇਂ ਮਨਜਿੰਦਰ ਸਿੰਘ ਲਾਲਪੁਰਾ ਟੈਕਸੀ ਡਰਾਈਵਰ ਸੀ। ਵਿਆਹ ਦੌਰਾਨ ਲਾਲਪੁਰਾ ਨੇ ਹਰਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨਾਲ ਮਿਲ ਕੇ ਉਸ ਨਾਲ ਛੇੜਛਾੜ ਕੀਤੀ ਸੀ। ਉਸ ਅਤੇ ਉਸ ਦੇ ਪਰਿਵਾਰ ਵਿਰੁੱਧ ਜਾਤੀਵਾਦੀ ਸ਼ਬਦਾਂ ਦੀ ਵਰਤੋਂ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਉਸ ਦੇ ਪਰਿਵਾਰ ਦੀ ਵੀ ਕੁੱਟਮਾਰ ਕੀਤੀ। ਸਾਰਿਆਂ ਨੇ ਮਿਲ ਕੇ ਉਸ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ।

10 ਸਤੰਬਰ ਨੂੰ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਤੋਂ ਬਾਅਦ ਪੀੜਤਾ ਨੇ ਕਿਹਾ ਕਿ ਉਸ ਨੂੰ ਇਨਸਾਫ਼ ਮਿਲਿਆ ਹੈ। ਉਸਨੇ ਆਪਣੇ ਪਤੀ ਅਤੇ ਪਰਿਵਾਰ ਦਾ ਵੀ ਧੰਨਵਾਦ ਕੀਤਾ। ਉਸਨੇ ਕਿਹਾ ਕਿ ਪਰਿਵਾਰ ਇਸ ਦੌਰਾਨ ਉਸ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਿਹਾ।

ਪੀੜਤ ਨੇ ਅੱਗੇ ਕਿਹਾ – ਇਸ ਲੜਾਈ ਦੌਰਾਨ ਕਈ ਔਖੇ ਪੜਾਅ ਆਏ। ਮੈਂ ਆਪਣੇ ਪੁੱਤਰ ਨੂੰ ਦੋ ਮਹੀਨਿਆਂ ਤੋਂ ਸਕੂਲ ਨਹੀਂ ਭੇਜ ਸਕੀ, ਕਿਉਂਕਿ ਦੋਸ਼ੀ ਮੈਨੂੰ ਰਸਤੇ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਉਹ ਮੈਨੂੰ ਕੇਸ ਵਾਪਸ ਲੈਣ ਲਈ ਦਬਾਅ ਪਾਉਂਦੇ ਸਨ। ਮੈਂ ਅਦਾਲਤ ਤੋਂ ਮੰਗ ਕਰਸੀ ਹਾਂ ਕਿ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਮੇਰੀ ਜ਼ਿੰਦਗੀ ਦੇ 13 ਸਾਲ ਬਰਬਾਦ ਕਰ ਦਿੱਤੇ ਹਨ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਵਕੀਲ ਅਮਿਤ ਧਵਨ ਨੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਐਸਸੀ/ਐਸਟੀ ਐਕਟ ਦੀ ਧਾਰਾ 323, 324 ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਸੀ। ਬੁੱਧਵਾਰ ਨੂੰ ਅਦਾਲਤ ਨੇ ਕੁੱਲ 12 ਲੋਕਾਂ ਨੂੰ ਦੋਸ਼ੀ ਠਹਿਰਾਇਆ। ਵਿਧਾਇਕ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇੱਕ ਮੁਲਜ਼ਮ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਬੰਦ ਹੈ। 3 ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੀਪੀ ਰਾਧਾਕ੍ਰਿਸ਼ਨਨ ਅੱਜ ਉਪ ਰਾਸ਼ਟਰਪਤੀ ਵਜੋਂ ਚੁੱਕਣਗੇ ਸਹੁੰ

ਨਰਸ ਦੇ ਕਤਲ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ ਉਮਰ ਕੈਦ