ਪਟਿਆਲਾ ‘ਚ ਜੇਲ੍ਹ ਸੁਪਰਡੈਂਟ ਦੀ ਬਦਲੀ ‘ਤੇ ਉੱਠੇ ਸਵਾਲ, ਪੜ੍ਹੋ ਕਿਉਂ ?

ਪਟਿਆਲਾ, 27 ਮਾਰਚ 2022 – ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਬਦਲਣ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਸਵਾਲ ਉਠਾਏ ਜਾ ਰਹੇ ਹਨ। ਨਸ਼ਿਆਂ ਦੇ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਇਸ ਜੇਲ੍ਹ ਵਿੱਚ ਬੰਦ ਹਨ। ਦੋਸ਼ ਲੱਗ ਰਹੇ ਹਨ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਰੀਬੀ ਸੁੱਚਾ ਸਿੰਘ ਨੂੰ ਇੱਥੇ ਸੁਪਰਡੈਂਟ ਲਾਇਆ ਗਿਆ ਹੈ।

ਖਾਸ ਗੱਲ ਇਹ ਹੈ ਕਿ ਪਹਿਲਾਂ ਇੱਥੇ ਤਾਇਨਾਤ ਸ਼ਿਵਰਾਜ ਸਿੰਘ ਨੂੰ ਇਸ ਕਾਰਨ ਹਟਾ ਦਿੱਤਾ ਗਿਆ ਸੀ ਕਿ ਉਹ ਮਜੀਠੀਆ ਨੂੰ ਵੀਆਈਪੀ ਟ੍ਰੀਟਮੈਂਟ ਦੇ ਰਹੇ ਸਨ। ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਕੀ ‘ਆਪ’ ਸਰਕਾਰ ਮਜੀਠੀਆ ਨੂੰ ਵੀਆਈਪੀ ਟ੍ਰੀਟਮੈਂਟ ਤੋਂ ਰੋਕਣਾ ਚਾਹੁੰਦੀ ਹੈ ਜਾਂ ਦੇਣਾ ਚਾਹੁੰਦੀ ਹੈ?

‘ਆਪ’ ਸਰਕਾਰ ‘ਚ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ 2 ਦਿਨ ਪਹਿਲਾਂ ਪਟਿਆਲਾ ਜੇਲ੍ਹ ਦਾ ਦੌਰਾ ਕੀਤਾ ਸੀ। ਜਿਸ ਤੋਂ ਬਾਅਦ ਕੱਲ੍ਹ ਅਚਾਨਕ ਜੇਲ੍ਹ ਸੁਪਰਡੈਂਟ ਨੂੰ ਬਦਲ ਦਿੱਤਾ ਗਿਆ ਹੈ। ਜਿਵੇਂ ਹੀ ਸ਼ਿਵਰਾਜ ਦੀ ਥਾਂ ਸੁੱਚਾ ਸਿੰਘ ਦੀ ਨਿਯੁਕਤੀ ਹੋਈ, ਜੋ ਕੇ ਬਾਦਲ ਪਰਿਵਾਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਉਥੇ ਹੀ ਕਾਂਗਰਸੀ ਲੀਡਰ ਪਰਗਟ ਸਿੰਘ ਨੇ ਵੀ ਆਪ ਦੀ ਇਸ ਕਾਰਵਾਈ ‘ਤੇ ਸਵਾਲ ਚੁਕੇ ਹਨ ਅਤੇ ਟਵੀਟ ਕਰਦਿਆਂ ਕਿਹਾ ਹੈ ਕਿ ਬਾਦਲ ਪਰਿਵਾਰ ਦੇ ਕਰੀਬੀ ਸੁੱਚਾ ਸਿੰਘ ਨੂੰ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਕਿਉਂ ਨਿਯੁਕਤ ਕੀਤਾ ਗਿਆ ਹੈ ? ਕੀ ਇਹ ਬਾਦਲਾਂ ਦੇ ਨਾਲ ਕਿਸੇ ਤਰਕੀਬ ਦਾ ਹਿੱਸਾ ਹੈ ? ਕੀ ਇਹ ਉਹ “ਬਦਲਾਵ” ਹੈ ਜੋ ਪੰਜਾਬ ਚਾਹੁੰਦਾ ਸੀ ?

1 ਮਾਰਚ ਨੂੰ ਸੁਖਬੀਰ ਬਾਦਲ ਮਜੀਠੀਆ ਨੂੰ ਮਿਲਣ ਗਏ ਸਨ। ਇਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਕੰਪਲੈਕਸ ਵਿੱਚ ਆਪਣੀ ਸੰਸਦ ਮੈਂਬਰ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਤਤਕਾਲੀ ਮੁੱਖ ਭਲਾਈ ਅਫ਼ਸਰ ਸੁੱਚਾ ਸਿੰਘ ਦੇ ਘਰ ਕੁਝ ਸਮਾਂ ਰੁਕੇ। ਹੁਣ ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਉਸੇ ਸੁੱਚਾ ਸਿੰਘ ਨੂੰ ਹੁਣ ਜੇਲ੍ਹਰ ਬਣਾ ਦਿੱਤਾ ਗਿਆ ਹੈ।

ਪਟਿਆਲਾ ਕੇਂਦਰੀ ਜੇਲ੍ਹ ਦੇ ਨਵੇਂ ਸੁਪਰਡੈਂਟ ਨੇ ਮੀਡੀਆ ਨੂੰ ਦੱਸਿਆ ਕਿ ਉਹ ਇਸ ਗੱਲ ਤੋਂ ਇਨਕਾਰ ਨਹੀਂ ਕਰਦੇ ਕਿ ਉਹ ਬਾਦਲ ਪਰਿਵਾਰ ਦੇ ਕਰੀਬੀ ਹਨ। ਉਨ੍ਹਾਂ ਦੱਸਿਆ ਕਿ 2003 ਵਿੱਚ ਉਹ ਜੇਲ੍ਹ ਵਿੱਚ ਤਾਇਨਾਤ ਸੀ। ਫਿਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਉਥੇ ਹੀ ਬੰਦ ਰਹੇ।

ਇੱਕ ਅਫ਼ਸਰ ਵਜੋਂ ਕੈਦੀਆਂ ਦੇ ਨੇੜੇ ਹੋਣਾ ਕੋਈ ਵੱਡੀ ਗੱਲ ਨਹੀਂ ਹੈ। ਇਸ ਲਈ ਮੈਂ ਉਸਨੂੰ ਚਾਹ ਲਈ ਬੁਲਾਇਆ। ਮੈਂ ਕਿਸੇ ਵੀ ਪੁਰਾਣੇ ਬੰਦੀ ਨੂੰ ਚਾਹ ਲਈ ਬੁਲਾ ਸਕਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਕਦੇ ਪੋਸਟਿੰਗ ਲਈ ਨਹੀਂ ਕਿਹਾ। ਵਿਭਾਗ ਦੇ ਮੁਖੀ ਨੇ ਮੇਰੇ ਸਾਫ਼ ਸੁਥਰੇ ਅਕਸ ਕਾਰਨ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ ਦੇ ਏਡੀਜੀਪੀ ਜੇਲ੍ਹ ਪੀਕੇ ਸਿਨਹਾ ਨੇ ਦੱਸਿਆ ਕਿ ਮੰਤਰੀ ਦੇ ਦਖ਼ਲ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੇ ਛਾਪੇ ਤੋਂ ਬਾਅਦ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦਾ ਤਬਾਦਲਾ

ਸਪੀਕਰ ਸੰਧਵਾਂ ਪੁੱਜੇ ਸ੍ਰੀ ਹਰਿਮੰਦਰ ਸਾਹਿਬ : ਲਿਖਤੀ ਤੌਰ ‘ਤੇ ਮੰਗੀ ਮੁਆਫੀ, ਅਰਦਾਸ ਵੀ ਕੀਤੀ