MP ਰਾਘਵ ਚੱਢਾ ਨੇ ‘ਆਪ’ ਦੇ ਨਵੇਂ ਚੁਣੇ ਗਏ ਤਿੰਨੋ ਲੋਕ ਸਭਾ ਮੈਂਬਰਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 14 ਜੂਨ 2024 – ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਪਾਰਟੀ ਦੇ ਤਿੰਨੋ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਸੰਸਦ ਦੇ ਆਉਣ ਵਾਲੇ ਸੈਸ਼ਨਾਂ ਦੇ ਲਈ ਰਣਨੀਤੀ ਬਣਾਈ। ਉਨ੍ਹਾਂ ਨੇ ਸੂਬੇ ਦੇ ਹੱਕਾਂ ਅਤੇ ਤਰੱਕੀ ਲਈ ਇਕਜੁੱਟ ਹੋ ਕੇ ਲੜਣ ਦੀ ਵੀ ਗੱਲ ਕਹੀ।

ਰਾਘਵ ਚੱਢਾ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਨਾਲ ਮੀਟਿੰਗ ਕੀਤੀ।

ਮੀਟਿੰਗ ਮਗਰੋਂ ਰਾਘਵ ਚੱਢਾ ਨੇ ਕਿਹਾ ਕਿ ਹੁਣ ਸੰਸਦ ਵਿਚ ਪੰਜਾਬ ਦੀ ਨੁਮਾਇੰਦਗੀ ਹੋਰ ਮਜ਼ਬੂਤ ਹੋ ਗਈ ਹੈ। ਅਸੀਂ ਸਾਰਿਆਂ ਨੇ ਰਲ਼ ਕੇ ਸੰਸਦ ਦੇ ਅਗਲੇ ਸੈਸ਼ਨਾਂ ਲਈ ਰਣਨੀਤੀ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਸੂਬੇ ਦੀ ਤਰੱਕੀ ਅਤੇ ਹੱਕਾਂ ਲਈ ਇਕਜੁੱਟ ਕੇ ਲੜਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੰਦੀ ਸਿੱਖਾਂ ਦੀ ਰਿਹਾਈ ‘ਤੇ ਰਵਨੀਤ ਬਿੱਟੂ ਨੇ ਲਿਆ ਯੂ-ਟਰਨ, ਪੜ੍ਹੋ ਕੀ ਕਿਹਾ

ਪੰਜਾਬ ‘ਚ ਮਹਿੰਗੀ ਹੋਈ ਬਿਜਲੀ