ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ

…ਉਪ-ਰਾਸ਼ਟਰਪਤੀ ਬਣਨ ਲਈ ਦਿੱਤੀ ਵਧਾਈ, ਕਿਹਾ- ਤੁਹਾਡੀ ਪ੍ਰਧਾਨਗੀ ਹੇਠ ਕੰਮ ਕਰਨ ਲਈ ਉਤਸ਼ਾਹਿਤ ਹਾਂ
…ਮੁਲਾਕਾਤ ਦੌਰਾਨ ਕਈ ਅਹਿਮ ਮੁੱਦਿਆਂ ਉੱਤੇ ਕੀਤੀ ਵਿਚਾਰ-ਚਰਚਾ

ਚੰਡੀਗੜ੍ਹ, 22 ਅਗਸਤ 2022 – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਦਿੱਲੀ ਵਿਖੇ ਭਾਰਤ ਦੇ ਨਵੇਂ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕੀਤੀ। ਰਾਘਵ ਚੱਢਾ ਨੇ ਜਗਦੀਪ ਧਨਖੜ ਨੂੰ ਉਪ-ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਸਾਰੇ ਹੀ ਤੁਹਾਡੀ ਪ੍ਰਧਾਨਗੀ ਹੇਠ ਕੰਮ ਕਰਨ ਲਈ ਉਤਸ਼ਾਹਿਤ ਹਾਂ। ਇਸ ਦੌਰਾਨ ਰਾਘਵ ਚੱਢਾ ਨੇ ਉਪ ਰਾਸ਼ਟਰਪਤੀ ਨਾਲ ਦੇਸ਼ ਦੇ ਕਈ ਅਹਿਮ ਮੁੱਦਿਆਂ ‘ਤੇ ਵੀ ਵਿਚਾਰ-ਚਰਚਾ ਕੀਤੀ।

ਸੋਮਵਾਰ ਨੂੰ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਰਾਘਵ ਚੱਢਾ ਨੇ ਕਿਹਾ ਕਿ ਉਹਨਾਂ ਨੂੰ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਬਹੁਤ ਖੁਸ਼ੀ ਹੋਈ ਹੈ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਆਪਣੇ ਅਹੁਦੇ ਨੂੰ ਸਫਲਤਾਪੂਰਵਕ ਨਿਭਾਉਣਗੇ ਅਤੇ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਰੱਖਣਗੇ। ਸਾਡੇ ਸਮੂਹ ਮੈਂਬਰਾਂ ਨੂੰ ਸਾਡੇ ਨਵ-ਨਿਯੁਕਤ ਉਪ-ਰਾਸ਼ਟਰਪਤੀ ਤੋਂ ਬਹੁਤ ਉਮੀਦਾਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ੱਕੀ ਹਾਲਾਤਾਂ ‘ਚ ਆਟੋ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਜਾਂਚ ‘ਚ ਜੁਟੀ

ਦਲਿਤਾਂ ਦੇ ਮੁੱਦੇ ਉਤੇ ਡਰਾਮੇਬਾਜ਼ੀ ਕਰ ਰਹੀ ਹੈ ‘ਆਪ ਸਰਕਾਰ’ : ਜਸਵੀਰ ਗੜ੍ਹੀ