- ਜੰਮੂ-ਕਸ਼ਮੀਰ ਦੇ ਲੋਕਾਂ ਨੇ ਪਰਿਵਾਰਵਾਦ ਦੀ ਰਾਜਨੀਤੀ ਨੂੰ ਨਕਾਰਿਆ, ਮੋਦੀ ਦੇ ਵਿਕਾਸ ‘ਤੇ ਮੋਹਰ ਲਗਾਉਣ ਲਈ ਤਿਆਰ: ਤਰੁਣ ਚੁੱਘ
ਨਵਾਂਸ਼ਹਿਰ 9 ਮਾਰਚ,2024 – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਜੰਮੂ-ਕਸ਼ਮੀਰ ਵਿਚ ਵੱਖਵਾਦੀ ਰਾਜਨੀਤੀ ਕਰਨ ਵਾਲਿਆਂ ਨੂੰ ਲੈ ਕੇ ਸਖਤ ਟਿੱਪਣੀ ਕਰਦਿਆਂ ਕਿਹਾ ਕਿ ਇਹ ਲੋਕ ਜੰਮੂ-ਕਸ਼ਮੀਰ ਨੂੰ ਤਬਾਹ ਕਰਨ ‘ਤੇ ਤੁਲੇ ਹੋਏ ਹਨ, ਇਹਨਾਂ ਨੇ ਜੰਮੂ-ਕਸ਼ਮੀਰ ਨੂੰ ਬਰਬਾਦ ਕਰ ਦਿੱਤਾ ,ਇਹ ਇੱਕ ਨਾਪਾਕ ਗਠਜੋੜ ਸੀI ਇਸ ਦਾ ਅੰਤ ਨਿਸ਼ਚਿਤ ਸੀ। ਚੁੱਘ ਨੇ ਕਿਹਾ ਕਿ ਤਿੰਨ ਪਰਿਵਾਰਾਂ, ਅਬਦੁੱਲਾ ਪਰਿਵਾਰ, ਮੁਫਤੀ ਪਰਿਵਾਰ ਅਤੇ ਗਾਂਧੀ ਨਹਿਰੂ ਪਰਿਵਾਰ ਨੇ ਇਹ ਭ੍ਰਿਸ਼ਟ ਗਠਜੋੜ ਬਣਾਇਆ ਸੀ।
ਅੱਜ ਉਨ੍ਹਾਂ ਦੇ ਗਠਜੋੜ ਦੇ ਟੁੱਟਣ ਦਾ ਮੁਖ ਕਾਰਨ ਉਨ੍ਹਾਂ ਨੂੰ ਉਨ੍ਹਾਂ ਆਪਣੀ ਹਾਰ ਸਪੱਸ਼ਟ ਨਜ਼ਰ ਆ ਰਹੀ ਹੈ। ਨਿਰਾਸ਼ਾ ਹਤਾਸ਼ਾ ਉਨ੍ਹਾਂ ਨੂੰ ਗੱਠਜੋੜ ਵਿੱਚੋਂ ਬਾਹਰ ਕੱਢ ਰਹੀ ਹੈ। ਦਰਅਸਲ ਜੰਮੂ-ਕਸ਼ਮੀਰ ਦੇ ਲੋਕਾਂ ਨੇ ਤਿੰਨੋਂ ਪਰਿਵਾਰਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਸ ਵਾਰ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਇਨ੍ਹਾਂ ਤਿੰਨ ਪਰਿਵਾਰਾਂ ਤੋਂ ਹਮੇਸ਼ਾ ਲਈ ਆਜ਼ਾਦੀ ਮਿਲਣ ਜਾ ਰਹੀ ਹੈ। ਇਸ ਵਾਰ ਜੰਮੂ-ਕਸ਼ਮੀਰ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੰਮੂ-ਕਸ਼ਮੀਰ ਦੇ ਵਿਕਾਸ ਦੇ ਮੋਹਰ ਲਗਾ ਦੇਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ ਬਣੇਗੀ ਅਤੇ ਦੇਸ਼ ਅਤੇ ਜੰਮੂ ਕਸ਼ਮੀਰ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ।
ਤਰੁਣ ਚੁੱਘ ਨੇ ਕਾਂਗਰਸ ਦੇ ਰਾਹੁਲ ਗਾਂਧੀ ਅਮੇਠੀ ਲੋਕ ਸਭਾ ਹਲਕੇ ਨੂੰ ਛੱਡ ਕੇ ਕੇਰਲ ਦੇ ਵਾਇਨਾਡ ਤੋਂ ਚੋਣ ਲੜਾਉਣ ਨੂੰ ਲੈ ਕੇ ਜਾਰੀ ਕੀਤੀ ਪਹਿਲੀ ਸੂਚੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਇਸ ਵਾਰ ਕੇਰਲ ਦੇ ਵਾਇਨਾਡ, ਦੇ ਲੋਕ ਲਾਪਤਾ ਰਾਹੁਲ ਗਾਂਧੀ ਨੂੰ ਮੂੰਹ ਨਹੀਂ ਲਗਾਉਣਗੇ, ਜੋ ਅਮੇਠੀ ਛੱਡ ਕੇ ਭੱਜ ਗਏ ਹਨ ਅਤੇ ਉਸਨੂੰ ਬੁਰੀ ਤਰ੍ਹਾਂ ਹਰਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ।ਉਹਨਾਂ ਕਿਹਾ ਸੋਨੀਆ ਗਾਂਧੀ ਰਾਏਬਰੇਲੀ ਤੋਂ ਭੱਜ ਗਈ ਹੈ ਅਤੇ ਰਾਜਸਥਾਨ ਤੋਂ ਰਾਜਸਭਾ ਮੈਂਬਰ ਵਜੋਂ ਨਾਮਜ਼ਦ ਹੋਈ ਹੈ। ਦੇਸ਼ ਦੇ ਲੋਕਾਂ ਨੇ ਕਾਂਗਰਸ ਅਤੇ ਇਸ ਦੇ ਵੰਸ਼ਵਾਦੀ ਆਗੂਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਨਿਰਾਸ਼ ਮਾਨਸਿਕਤਾ ਵਾਲੇ ਭ੍ਰਿਸ਼ਟ ਆਗੂ ਇਸ ਵਾਰ ਸੱਤਾ ਤੋਂ ਬਾਹਰ ਹੋਣ ਜਾ ਰਹੇ ਹਨ। ਦੇਸ਼ ਵਿੱਚ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ ।