- ਫਿਰੋਜ਼ਪੁਰ ਸਭ ਤੋਂ ਗਰਮ
- ਹੁੰਮਸ ਤੋਂ ਲੋਕ ਪਰੇਸ਼ਾਨ
ਚੰਡੀਗੜ੍ਹ, 3 ਜੁਲਾਈ 2024 – ਪੂਰੇ ਪੰਜਾਬ ਨੂੰ ਮਾਨਸੂਨ ਨੇ ਕਵਰ ਕਰ ਲਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਤਹਿਸੀਲ ਪੱਧਰ ‘ਤੇ 9 ਵਜੇ ਤੱਕ ਅਲਰਟ ਜਾਰੀ ਕਰ ਦਿੱਤਾ ਹੈ।
ਅਗਲੇ ਤਿੰਨ ਦਿਨਾਂ ਤੱਕ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਫ਼ਿਰੋਜ਼ਪੁਰ 24 ਘੰਟਿਆਂ ‘ਚ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ।
ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਉਥੇ ਹੀ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ‘ਚ ਸਵੇਰੇ 9 ਵਜੇ ਤੱਕ ਭਾਰੀ ਮੀਂਹ ਦਾ ਔਰੇਂਜ ਅਲਰਟ ਹੈ।
ਤਹਿਸੀਲ ਪੱਧਰ ‘ਤੇ ਸਵੇਰੇ 9 ਵਜੇ ਤੱਕ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾਂ, ਖਰੜ ਵਿੱਚ 30 ਤੋਂ 40 ਕਿਲੋ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਮੱਧਮ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪਟਿਆਲਾ, ਰਾਜਪੁਰਾ ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਫਗਵਾੜਾ, ਜਲੰਧਰ ਦੋ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਮੁਕੇਰੀਆ ਅਤੇ ਗੁਰਦਾਸਪੁਰ ਹੈ।
ਮਾਨਸੂਨ ਪੰਜਾਬ ਪਹੁੰਚ ਗਿਆ ਹੈ ਪਰ ਹੁਣ ਤੱਕ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ। ਇਸ ਕਾਰਨ ਗਰਮੀ ਅਤੇ ਨਮੀ ਹੈ। 24 ਘੰਟਿਆਂ ‘ਚ 2 ਜ਼ਿਲਿਆਂ ‘ਚ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਮੁਹਾਲੀ ਵਿੱਚ 17.5 ਮਿਲੀਮੀਟਰ ਅਤੇ ਰੂਪਨਗਰ ਵਿੱਚ 5.5 ਮਿਲੀਮੀਟਰ ਮੀਂਹ ਸ਼ਾਮਲ ਹੈ।