ਪੰਜਾਬ ਦੇ 19 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਕਾਰਨ ਮੌਸਮ ਬਦਲਿਆ, ਤਾਪਮਾਨ ‘ਚ ਮਾਮੂਲੀ ਗਿਰਾਵਟ

  • ਵੈਸਟਰਨ ਡਿਸਟਰਬੈਂਸ ਹੋਇਆ ਐਕਟਿਵ

ਚੰਡੀਗੜ੍ਹ, 6 ਜੂਨ 2024 – ਵੈਸਟਰਨ ਡਿਸਟਰਬੈਂਸ ਕਰਨ ਪੰਜਾਬ ਵਿੱਚ ਮੌਸਮ ਬਦਲਣ ਲੱਗਿਆ ਹੈ। ਬੀਤੇ ਦਿਨ ਬੁਧਵਾਰ ਸ਼ਾਮ ਨੂੰ ਪੰਜਾਬ ‘ਚ ਮੌਸਮ ‘ਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ, ਜਿਸ ਕਰਨ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਯਾਨੀ ਵੀਰਵਾਰ ਸ਼ਾਮ ਨੂੰ ਵੀ ਮੌਸਮ ਵਿਭਾਗ ਦਾ ਅਨੁਮਾਨ ਹੈ ਅਜਿਹਾ ਹੀ ਮੌਸਮ ਰਹੇਗਾ।

ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ 7 ​​ਜੂਨ ਤੱਕ ਰਹਿਣ ਵਾਲਾ ਹੈ। 6 ਜੂਨ ਨੂੰ 4 ਜ਼ਿਲ੍ਹਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਆਰੇਂਜ ਅਲਰਟ ਹੈ। ਇਸ ਦੇ ਨਾਲ ਹੀ 7 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਇਲਾਕਿਆਂ ‘ਚ 7 ਜੂਨ ਨੂੰ ਵੀ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਪੰਜਾਬ ਵਿੱਚ 8 ਜੂਨ ਤੋਂ ਮੌਸਮ ਆਮ ਵਾਂਗ ਹੋ ਰਿਹਾ ਹੈ। ਨਾ ਤਾਂ ਮੌਸਮ ਵਿਭਾਗ ਨੇ ਹੀਟ ਵੇਵ ਅਤੇ ਨਾ ਹੀ ਤੂਫਾਨ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਹੈ। ਪਰ ਤਾਪਮਾਨ ਇੱਕ ਵਾਰ ਫਿਰ 44-45 ਡਿਗਰੀ ਦੇ ਆਸਪਾਸ ਪਹੁੰਚਣਾ ਸ਼ੁਰੂ ਹੋ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ, ਦਲ ਖ਼ਾਲਸਾ ਅਤੇ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਐਲਾਨ

PM ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ, 5 ਦੇਸ਼ਾਂ ਦੇ ਨੇਤਾ ਹੋਣਗੇ ਸ਼ਾਮਲ