ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਤੋਂ ਹੀ ਮੀਂਹ

  • ਹਰਿਆਣਾ-ਚੰਡੀਗੜ੍ਹ ‘ਚ ਧੁੰਦ
  • ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਅਲਰਟ

ਚੰਡੀਗੜ੍ਹ, 31 ਜਨਵਰੀ 2024 – ਬੁੱਧਵਾਰ ਨੂੰ ਪੰਜਾਬ ਵਿੱਚ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਉਥੇ ਹੀ ਹਰਿਆਣਾ ‘ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦਾ ਅਸਰ ਸਵੇਰ ਤੱਕ ਦੇਖਣ ਨੂੰ ਮਿਲਿਆ। ਸੋਨੀਪਤ, ਪਾਣੀਪਤ, ਕਰਨਾਲ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ ਨਾਂਹ ਦੇ ਬਰਾਬਰ ਹੈ।

ਜੀਂਦ ਦੇ ਸਿਰਸਾ ਅਤੇ ਨਰਵਾਣਾ ਇਲਾਕੇ ਵਿੱਚ ਸਵੇਰੇ ਮੀਂਹ ਪਿਆ। 6 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਸ਼ਾਮਲ ਹਨ।

ਚੰਡੀਗੜ੍ਹ ਵਿੱਚ ਸਵੇਰੇ ਧੁੰਦ ਛਾਈ ਹੋਈ ਹੈ। ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਬੱਦਲ ਛਾਏ ਰਹਿਣਗੇ। ਸ਼ੀਤ ਲਹਿਰ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲੇਗੀ।

ਦੂਜੇ ਪਾਸੇ ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਸ਼ਾਮਲ ਹਨ। ਅਗਲੇ ਤਿੰਨ-ਚਾਰ ਦਿਨਾਂ ਵਿੱਚ ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, 30 ਜਨਵਰੀ ਤੋਂ 4 ਫਰਵਰੀ ਤੱਕ ਉੱਤਰ-ਪੱਛਮੀ ਭਾਰਤ ‘ਤੇ 2 ਪੱਛਮੀ ਗੜਬੜੀ (ਡਬਲਯੂਡੀ) ਪ੍ਰਭਾਵ ਪਾਉਣ ਜਾ ਰਹੀ ਹੈ। ਪੰਜਾਬ-ਹਰਿਆਣਾ ‘ਚ 30 ਜਨਵਰੀ ਤੋਂ 1 ਜਨਵਰੀ ਤੱਕ ਅਤੇ ਕੁਝ ਇਲਾਕਿਆਂ ‘ਚ 3-4 ਫਰਵਰੀ ਨੂੰ ਮੀਂਹ ਪੈ ਸਕਦਾ ਹੈ। 31 ਜਨਵਰੀ ਨੂੰ ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਹੈ।

1-2 ਫਰਵਰੀ ਨੂੰ ਸੰਘਣੀ ਧੁੰਦ ਛਾਈ ਰਹੇਗੀ, ਜਦਕਿ ਪੰਜਾਬ, ਹਰਿਆਣਾ ਅਤੇ ਹਿਮਾਚਲ ‘ਚ ਅਗਲੇ 3 ਦਿਨਾਂ ਤੱਕ ਘੱਟੋ-ਘੱਟ ਤਾਪਮਾਨ ‘ਚ 2-3 ਡਿਗਰੀ ਦਾ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 1-2 ਫਰਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ‘ਚ ਭਿਆਨਕ ਹਾਦਸਾ, ਅੰਮ੍ਰਿਤਸਰ ਹਾਈਵੇਅ ‘ਤੇ ਔਡੀ ਨੇ ਈ-ਰਿਕਸ਼ਾ ਸਵਾਰ ਲੋਕਾਂ ਨੂੰ ਕੁਚਲਿਆ, 3 ਦੀ ਮੌ+ਤ

RMP ਡਾਕਟਰ ਦਾ ਕ+ਤਲ, ਹਮਲਾਵਰਾਂ ਨੇ ਸਵੇਰੇ 4 ਵਜੇ ਘਰ ਦਾ ਗੇਟ ਖੁਲ੍ਹਵਾਕੇ ਮਾਰੀ ਗੋ+ਲੀ