ਚੰਡੀਗੜ੍ਹ, 30 ਜੁਲਾਈ 2025 – ਅੱਜ (30 ਜੁਲਾਈ ਨੂੰ) ਪੰਜਾਬ ਵਿੱਚ ਤੇਜ਼ ਗਰਜ ਜਾਂ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਪਰ 72 ਤਹਿਸੀਲਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਨੂੰ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਤਾਪਮਾਨ 1.7 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 3.8 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਪਟਿਆਲਾ ਵਿੱਚ ਸਭ ਤੋਂ ਵੱਧ 32.4 ਮਿਲੀਮੀਟਰ ਮੀਂਹ ਪਿਆ। ਅੱਜ ਸਵੇਰੇ 8 ਵਜੇ ਤੱਕ, ਮੌਸਮ ਵਿਭਾਗ ਨੇ ਲਗਭਗ 72 ਤਹਿਸੀਲਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਬਠਿੰਡਾ, ਗਿੱਦੜਬਾਹਾ, ਜੈਤੋ, ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸੇ ਤਰ੍ਹਾਂ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਤਾਰਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਰਾਮਪੁਰਾ ਫੂਲ, ਜਲਾਲਾਬਾਦ, ਖੰਨਾ, ਪਾਇਲ, ਚੰਡੀਗੜ੍ਹ, ਖਰੜ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਰੂੜਾ, ਪੁਰਾਣਾ, ਮੋਗਾ, ਬਾਘਾ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ ਇਕ, ਕਪੂਰਥਲਾ, ਜਲੰਧਰ ਦੋ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਨਨਗਲਪੁਰ, ਗੜ੍ਹਸ਼ੰਕਰ, ਅੰਮ੍ਰਿਤਸਰ ਵਨ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਹਾ, ਮੁਕੇਰੀਆਂ ਵਿਚ ਸਵੇਰੇ 8 ਵਜੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕਈ ਥਾਵਾਂ (50 ਤੋਂ 75 ਪ੍ਰਤੀਸ਼ਤ ਖੇਤਰ) ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ.ਨਗਰ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇੱਥੇ 25 ਤੋਂ 50 ਪ੍ਰਤੀਸ਼ਤ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਿਰੋਜ਼ਪੁਰ, ਮੋਗਾ, ਫਰੀਦਕੋਟ, ਅੰਮ੍ਰਿਤਸਰ, ਤਰਨਤਾਰਨ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
