ਪੰਜਾਬ ਅਤੇ ਹਰਿਆਣਾ ਸਮੇਤ 9 ਰਾਜਾਂ ਵਿੱਚ ਤੇਜ਼ ਹਨੇਰੀ ਨਾਲ ਪਿਆ ਮੀਂਹ, ਜਾਣੋ ਅੱਗੇ ਦੀ ਅਪਡੇਟ

ਚੰਡੀਗੜ੍ਹ, 31 ਮਈ 2023 – ਪਿਛਲੇ 11 ਦਿਨਾਂ ਤੋਂ ਦੂਰ-ਦੁਰਾਡੇ ਟਾਪੂਆਂ ‘ਤੇ ਰੁਕਣ ਤੋਂ ਬਾਅਦ ਮਾਨਸੂਨ ਬੰਗਾਲ ਦੀ ਖਾੜੀ ‘ਚ ਅੱਗੇ ਵਧਿਆ ਹੈ। ਪੰਜਾਬ ਅਤੇ ਹਰਿਆਣਾ ਸਮੇਤ ਨੌਂ ਰਾਜਾਂ ਵਿੱਚ ਮੰਗਲਵਾਰ ਨੂੰ ਹਨੇਰੀ ਦੇ ਨਾਲ ਮੀਂਹ ਪਿਆ। ਪੰਜਾਬ ਵਿੱਚ ਮੰਗਲਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ ਅਤੇ ਠੰਢੀਆਂ ਹਵਾਵਾਂ ਚੱਲਦੀਆਂ ਰਹੀਆਂ। ਫਤਿਹਗੜ੍ਹ ਸਾਹਿਬ ‘ਚ 24 ਘੰਟਿਆਂ ‘ਚ 61.5 ਮਿਲੀਮੀਟਰ ਮੀਂਹ ਪਿਆ, ਜਦਕਿ ਚੰਡੀਗੜ੍ਹ ‘ਚ 36.5 ਮਿਲੀਮੀਟਰ ਮੀਂਹ ਪਿਆ। ਮੌਸਮ ਵਿਭਾਗ ਨੇ ਕਿਹਾ ਕਿ ਦੱਖਣੀ ਪੱਛਮੀ ਬੰਗਾਲ ਦੀ ਖਾੜੀ ‘ਚ ਮਾਨਸੂਨ ਅੱਗੇ ਵਧਿਆ ਹੈ। ਅਗਲੇ 2-3 ਦਿਨਾਂ ਵਿੱਚ ਇਸ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।

ਹਿਮਾਚਲ ‘ਚ ਔਰੇਂਜ ਅਲਰਟ ਦੇ ਵਿਚਕਾਰ ਸੋਮਵਾਰ ਰਾਤ ਕੁੰਜਮ ਦੱਰੇ ਅਤੇ ਰੋਹਤਾਂਗ ਦੀਆਂ ਉੱਚੀਆਂ ਚੋਟੀਆਂ ‘ਤੇ ਹਲਕੀ ਬਰਫਬਾਰੀ ਅਤੇ ਹੋਰ ਖੇਤਰਾਂ ‘ਚ ਭਾਰੀ ਬਾਰਿਸ਼ ਹੋਈ। ਇਸ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। 24 ਘੰਟਿਆਂ ਦੌਰਾਨ, ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 5.6° ਘੱਟ ਅਤੇ 9.9° ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸਾਲ 2009 ਵਿੱਚ 30 ਮਈ ਨੂੰ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SGPC ਚੋਣਾਂ ਦਾ ਵੱਜਿਆ ਬਿਗਲ: ਵੋਟਰ ਸੂਚੀਆਂ ਅਪਡੇਟ ਕਰਨ ਦੇ ਨਿਰਦੇਸ਼ ਜਾਰੀ

ਅਜਨਾਲਾ ਨੇੜੇ ਮੀਂਹ ਕਾਰਨ ਸਕੂਲ ਬੱਸ ਪਲਟੀ, ਕਈ ਵਿਦਿਆਰਥੀ ਜ਼ਖਮੀ