22 ਅਪ੍ਰੈਲ ਨੂੰ ਹੋਵੇਗੀ ਰਾਜਾ ਵੜਿੰਗ ਦੀ ਤਾਜਪੋਸ਼ੀ, ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ

ਚੰਡੀਗੜ੍ਹ, 19 ਅਪ੍ਰੈਲ 2022 – ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 22 ਅਪ੍ਰੈਲ ਨੂੰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਚ ਆਪਣਾ ਅਹੁਦਾ ਸੰਭਾਲਣਗੇ।

ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨਗੀ ਦੀ ਕੁਰਸੀ ਤੋਂ ਉਤਾਰ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਉਨ੍ਹਾਂ ਦੇ ਨਾਲ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਥਾਪਿਆ ਸੀ।

ਉਕਤ ਸਮਾਗਮ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ ਅਤੇ ਕਣਕ ਦੀ ਖ਼ਰੀਦ ਚੱਲ ਰਹੀ ਹੋਣ ਕਾਰਨ ਵਰਕਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੋਹਾਲੀ ਦੇ ਡੀਸੀ ਦਫਤਰ ‘ਚ ਮਾਰਿਆ ਛਾਪਾ

ਮਾਮਲਾ ਪਾਕਿਸਤਾਨ ਅੰਦਰ ਇੱਕ ਸਿੱਖ ਦੇ ਗਾਇਬ ਹੋਣ ਦਾ, ਸ਼੍ਰੋਮਣੀ ਕਮੇਟੀ ਨੇ ਲਿਆ ਸਖਤ ਨੋਟਿਸ