ਰਾਜਾ ਵੜਿੰਗ ਨੇ DGP ਨੂੰ ਪੱਤਰ ਲਿਖ ਅਜਨਾਲਾ ਥਾਣੇ ‘ਤੇ ਹਮਲੇ ਦੇ ਦੋਸ਼ੀਆਂ ਦੀ ਕੀਤੀ ਗ੍ਰਿਫਤਾਰੀ ਦੀ ਮੰਗ

ਚੰਡੀਗੜ੍ਹ, 1 ਮਾਰਚ 2023 – ਅਜਨਾਲਾ ‘ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਅਤੇ ਪੁਲਿਸ ਵਿਚਾਲੇ ਹੋਈ ਝੜਪ ਤੋਂ ਇੱਕ ਹਫ਼ਤੇ ਬਾਅਦ ਵੀ ਪੰਜਾਬ ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਦੱਸ ਦਈਏ ਕਿ 23 ਫਰਵਰੀ ਨੂੰ ਥਾਣਾ ਅਜਨਾਲਾ ਦੇ ਬਾਹਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ ਸੀ। ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਐਫਆਈਆਰ ਵੀ ਦਰਜ ਨਹੀਂ ਕੀਤੀ ਗਈ ਹੈ। ਇਸ ਸੰਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ DGP ਪੰਜਾਬ ਨੂੰ ਪੱਤਰ ਲਿਖ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਿਸਟਰ ਇੰਡੀਆ ਦੇ 36 ਸਾਲ ਪੂਰੇ, ਇਸ ਸਾਇੰਸ ਫਿਕਸ਼ਨ ਫਿਲਮ ਵਿੱਚ ਨਹੀਂ ਹੋ ਸਕੀ ਸੀ ਸਮਰਾਟ ਫੋਨ ਦੀ ਕਲਪਨਾ

ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ – SGPC ਪ੍ਰਧਾਨ