ਨਵੀਂ ਦਿੱਲੀ, 26 ਮਾਰਚ, 2022 – ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਚ ਸੁਪਰੀਮ ਕੋਰਟ ਦੇ ਕੇਂਦਰ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੁੰ ਹਦਾਇਤ ਕੀਤੀ ਹੈ ਕਿ ਉਹ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਖਤਮ ਕਰਨ ਬਾਰੇ ਫ਼ੈਸਲਾ ਲਵੇ।
ਸੁਪਰੀਮ ਕੋਰਟ ਦੇ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕੇਂਦਰ ਨੂੰ ਆਖਿਆ ਹੈ ਕਿ ਉਹ 30 ਅਪ੍ਰੈਲ ਤੱਕ ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਚ ਫੈਸਲਾ ਲਵੇ। ਇਸ ਦੇ ਨਾਲ ਹੀ ਕੋਰਟ ਨੇ ਕੇਂਦਰੀ ਹੋਮ ਸੈਕਟਰੀ ਨੂੰ 2 ਮਈ ਨੂੰ ਅਦਾਲਤ ਵਿੱਚ ਮੌਜੂਦ ਰਹਿਣ ਲਈ ਵੀ ਆਦੇਸ਼ ਦਿੱਤੇ ਹਨ।
ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ‘ਚ ਸਜ਼ਾ ਕੱਟ ਰਹੇ ਹਨ। ਰਾਜੋਆਣਾ ਪਿਛਲੇ 25 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜੋਆਨਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਲਟਕ ਰਾਹੀਂ ਅਪੀਲ ਤੇ ਫੈਸਲਾ ਲੈਣ ਵਾਸਤੇ ਸਮਾਂ ਮੰਗਿਆ ਸੀ ਪਰ ਹਾਲੇ ਤੱਕ ਕੁਝ ਨਹੀਂ ਕੀਤਾ। ਜਿਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਕੇਂਦਰ ਨੂੰ ਇਹ ਹੁਕਮ ਜਾਰੀ ਕੀਤੇ ਹਨ।