ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਗ੍ਰਹਿ ਮੰਤਰਾਲੇ ਨੂੰ ਜਲਦੀ ਫੈਸਲਾ ਲੈਣ ਲਈ ਕਿਹਾ

ਨਵੀਂ ਦਿੱਲੀ, 3 ਮਈ, 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਦੇ ਮਾਮਲੇ ‘ਚ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਲਈ ਕਿਹਾ ਹੈ।

ਦੱਸਣਯੋਗ ਹੈ ਕਿ ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਸ ਦੀ ਰਹਿਮ ਦੀ ਅਪੀਲ ਵੀ ਪਿਛਲੇ 10 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ। ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਸੀ।

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਲਈ ਕਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਠਾਨਕੋਟ ‘ਚ ਦਿਸੇ 3 ਸ਼ੱਕੀ ਵਿਅਕਤੀ, ਫੌਜ ਨੇ ਛਾਉਣੀ ਦੇ ਸਾਰੇ ਸਕੂਲ ਬੰਦ ਕਰਵਾਏ

ਪਠਾਨਕੋਟ ‘ਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ, ਕੋਈ ਵੀ ਮਾੜੀ ਗਤੀਵਿਧੀ ਨਹੀਂ ਦੇਖੀ ਗਈ – ਪੁਲਿਸ