ਬਰਗਾੜੀ ਮਾਮਲੇ ‘ਚ ਬਲਾਤਕਾਰੀ ਸੌਦਾ ਸਾਧ ਨੂੰ ਕਲੀਨ ਚਿੱਟ ਦੀ ਇਹ ਹੈ ਅਸਲ ਕਹਾਣੀ

ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਸਬੰਧੀ ਕੇਸਾਂ ਦੀ ਜਾਂਚ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਬਲਾਤਕਾਰੀ ਰਾਮ ਰਹੀਮ ਵੀ ਇਸ ਮਾਮਲੇ ਵਿਚ ਕਨਾਮਜਦ ਹੈ। ਪਿਛਲੇ ਦਿਨੀ ਚਰਚਾ ਛਿੜੀ ਸੀ ਕਿ ਰਾਮ ਰਹੀਮ ਨੂੰ SIT ਵੱਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਹਨਾਂ ਇਲਜ਼ਾਮਾਂ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਅਸਲ ਕਹਾਣੀ ਸਾਹਮਣੇ ਆਈ ਹੈ। ਜਾਂਚ ਸਹੀ ਦਿਸ਼ਾ ਵੱਲ ਵੱਧ ਰਹੀ ਹੈ, ਇਸ ਗੱਲ ‘ਤੇ ਜੋਰ ਦਿੰਦਿਆਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ) ਦੇ ਮੁਖੀ ਐਸ.ਪੀ.ਐਸ. ਪਰਮਾਰ ਨੇ ਸੋਸ਼ਲ ਮੀਡੀਆ ਦੇ ਗਲਤ ਪ੍ਰਾਪਾਗੰਡੇ ਨੂੰ ਨਕਾਰਦਿਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕਲੀਨ ਚਿੱਟ ਦੇਣ ਤੋਂ ਇਨਕਾਰ ਕੀਤਾ ਹੈ।

ਮੀਡੀਆ ਵਿੱਚ ਵੱਖ-ਵੱਖ ਸਮੂਹਾਂ/ਵਿਅਕਤੀਆਂ ਦੀਆਂ ਟਿੱਪਣੀਆਂ ‘ਤੇ ਪ੍ਰਤੀਕਰਮ ਦਿੰਦਿਆਂ ਐਸ.ਆਈ.ਟੀ. ਮੁਖੀ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਜੇਕਰ ਚੱਲ ਰਹੀ ਜਾਂਚ ਦੌਰਾਨ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਵਿਰੁੱਧ ਸਬੂਤ ਮਿਲਦੇ ਹਨ ਤਾਂ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਪਰਮਾਰ ਨੇ ਦੱਸਿਆ ਕਿ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਨਾਲ ਸਬੰਧਤ ਤਿੰਨ ਮਾਮਲਿਆਂ ਦੀ ਜਾਂਚ ਅਜੇ ਵੀ ਚੱਲ ਰਹੀ ਹੈ। ਥਾਣਾ ਬਾਜਾਖਾਨਾ ਵਿਖੇ ਦਰਜ ਐਫ.ਆਈ.ਆਰ. ਨੰ. 128/2015 ਦੇ ਚਲਾਨ ਅਨੁਸਾਰ, ਇਹ ਸਪੱਸ਼ਟ ਤੌਰ ‘ਤੇ ਦਰਸਾਇਆ ਗਿਆ ਹੈ ਕਿ ਜੇਕਰ ਬੇਅਦਬੀ ਸਬੰਧੀ ਕੇਸਾਂ ਲਈ ਚੱਲ ਰਹੀ ਜਾਂਚ ਦੌਰਾਨ ਕਿਸੇ ਦੇ ਵਿਰੁੱਧ ਕੋਈ ਸਬੂਤ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਗਿ੍ਰਫਤਾਰ ਕੀਤਾ ਜਾਵੇਗਾ ਅਤੇ ਉਸ ਵਿਰੁੱਧ ਪੂਰਕ ਚਲਾਨ ਪੇਸ਼ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਇਹ ਜਾਂਚ ਮੌਜੂਦਾ ਐਸਆਈਟੀ ਨੇ ਫਰਵਰੀ 2021 ਦੇ ਅੰਤ ਵਿੱਚ ਦਾਇਰ ਕੀਤੇ ਕੇਸ ਨੂੰ ਮੁੜ ਪ੍ਰਾਪਤ ਕਰਨ ਤੋਂ ਬਾਅਦ ਸ਼ੁਰੂ ਕੀਤੀ ਸੀ। ਇਸ ਭਾਵਨਾਤਮਕ ਮਾਮਲੇ ਸੰਬੰਧੀ ਗਲਤ ਅਤੇ ਗੈਰ-ਜਿੰਮੇਵਾਰਾਨਾ ਜਾਣਕਾਰੀ ਫੈਲਾਉਣ ਖਿਲਾਫ ਸਾਵਧਾਨ ਕਰਦਿਆਂ ਐਸਆਈਟੀ ਚੀਫ ਨੇ ਮੀਡੀਆ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਬਿਨਾਂ ਪੁਸ਼ਟੀ ਵਾਲੀ ਰਿਪੋਰਟ ਨੂੰ ਪ੍ਰਕਾਸ਼ਤ ਕਰਨ ਤੋਂ ਪਹਿਲਾਂ ਜਾਂ ਕਿਸੇ ਵਿਰੁੱਧ ਕੋਈ ਗੈਰ-ਅਧਿਕਾਰਤ ਦੋਸ ਲਗਾਉਣ ਤੋਂ ਪਹਿਲਾਂ ਸੰਜਮ ਦੀ ਵਰਤੋਂ ਕਰਨ।

ਪਰਮਾਰ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਥਾਣਾ ਬਾਜਾਖਾਨਾ ਦੀ ਐਫਆਈਆਰ ਨੰਬਰ 63/2015 ਵਿਚ ਮੁਲਜਮ ਵਜੋਂ ਨਾਮਜਦ ਕੀਤਾ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਵੀ ਉਕਤ ਐਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਬੇਅਦਬੀ ਸਬੰਧੀ ਕੇਸਾਂ ਦੀ ਜਾਂਚ ਲਈ ਗਠਿਤ ਵਿਸ਼ੇਸ ਐਸਆਈਟੀ ਨੇ ਪਿਛਲੇ ਸ਼ੁੱਕਰਵਾਰ ਨੂੰ ਜੇਐਮਆਈਸੀ ਫ਼ਰੀਦਕੋਟ ਦੀ ਅਦਾਲਤ ਵਿੱਚ ਐਫਆਈਆਰ 128/2015 ਦੇ ਤਹਿਤ ਬੇਅਦਬੀ ਦੇ ਇੱਕ ਕੇਸ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਸੀ ਅਤੇ ਇਸ ਸਬੰਧੀ 6 ਮੁਲਜਮਾਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਇਸ ਕੇਸ ਦੀ ਅਗਲੀ ਸੁਣਵਾਈ 20 ਜੁਲਾਈ ਲਈ ਨਿਰਧਾਰਤ ਕੀਤੀ ਗਈ ਹੈ।

ਇਹਨਾਂ ਛੇ ਮੁਲਜਮਾਂ ਵਿੱਚ ਸੁਖਜਿੰਦਰ ਸਿੰਘ ਉਰਫ ਸੰਨੀ, ਸਕਤੀ ਸਿੰਘ, ਬਲਜੀਤ ਸਿੰਘ, ਨਿਸਾਨ ਸਿੰਘ, ਰਣਜੀਤ ਸਿੰਘ ਉਰਫ ਭੋਲਾ ਅਤੇ ਪਰਦੀਪ ਸਿੰਘ ਸ਼ਾਮਲ ਹਨ, ਜਿਹਨਾਂ ਨੂੰ 16.05.2021 ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਐਸਆਈਟੀ ਦੁਆਰਾ ਕੀਤੀ ਗਈ ਜਾਂਚ ਅਨੁਸਾਰ, ਇਹ ਸਾਰੇ ਮੁੱਖ ਤੌਰ ‘ਤੇ ਜੁਰਮ ਵਿੱਚ ਸ਼ਾਮਲ ਸਨ। ਤਿੰਨ ਹੋਰ ਮੁਲਜਮ ਹਰਸ ਧੂਰੀ, ਸੰਦੀਪ ਬਰੇਟਾ ਅਤੇ ਪਰਦੀਪ ਕਲੇਰ ਪਹਿਲਾਂ ਹੀ ਥਾਣਾ ਬਾਜਾਖਾਨਾ ਵਿਖੇ ਦਰਜ ਐਫਆਈਆਰ ਨੰਬਰ 63 ਮਿਤੀ 2.06.2015 ਨੂੰ ਆਈਪੀਸੀ ਦੀ ਧਾਰਾ 380, 295-ਏ, 414, 451, 201, 120-ਬੀ ਵਿੱਚ ਭਗੌੜੇ ਹਨ। ਇਹ ਮੁਲਜ਼ਮ ਗਿ੍ਰਫਤਾਰੀ ਤੋਂ ਬੱਚ ਰਹੇ ਹਨ ਅਤੇ ਇਹਨਾਂ ਨੂੰ ਗਿ੍ਰਫਤਾਰ ਕਰਨ ਦੀ ਜਰੂਰਤ ਹੈ। ਇਹਨਾਂ ਦੀ ਗਿ੍ਰਫਤਾਰੀ ਨਾਲ ਪੂਰੀ ਸਾਜਿਸ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ। ਐਸਆਈਟੀ ਦੇ ਮੁਖੀ ਨੇ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਹੋਰ ਮੁਲਜਮਾਂ ਦੀ ਭੂਮਿਕਾ ਵੀ ਸਪੱਸ਼ਟ ਹੋ ਜਾਵੇਗੀ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੰਪਰ ਭਰਤੀ ! ਪੰਜਾਬ ਸਰਕਾਰ ਵੱਲੋਂ 45 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਇਸ਼ਤਿਹਾਰ

ਉਦਯੋਗ ਮੰਤਰੀ ਦਾ ਬਿਆਨ, ਪੰਜਾਬ ਦੀ ਉਦਯੋਗਿਕ ਨੀਤੀ ਦੇਸ਼ ਭਰ ‘ਚ ਸਭ ਤੋਂ ਬਿਹਤਰ’ !