ਲੁਧਿਆਣਾ, 14 ਜੁਲਾਈ 2022 – ਬਲਾਤਕਾਰ ਮਾਮਲੇ ਦੇ ਮੁਲਜ਼ਮ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ 3 ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਲੁਧਿਆਣਾ ਪੁਲੀਸ ਵੀਰਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆਨ। ਪੁਲਿਸ ਵੱਲੋਂ ਬੈਂਸ ਸਮੇਤ ਅਤੇ 4 ਹੋਰ ਮੁਲਜ਼ਮਾਂ ਪਰਮਜੀਤ ਸਿੰਘ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ।
ਜਿਥੇ ਅਦਾਲਤ ਨੇ ਸੁਣਵਾਈ ਕਰਦਿਆਂ ਪੁਲਿਸ ਨੂੰ ਮੁੜ ਬੈਂਸ ਦਾ 2 ਦਿਨ ਦਾ ਰਿਮਾਂਡ ਦਿੱਤਾ ਹੈ। ਜਿਸ ਵੇਲੇ ਪੁਲਿਸ ਸਿਮਰਜੀਤ ਸਿੰਘ ਬੈਂਸ ਨੂੰ ਪੇਸ਼ੀ ਲਈ ਲੈ ਕੇ ਆਈ ਸੀ ਤਾਂ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਦੇ ਲਈ ਲੁਧਿਆਣਾ ਦੀ ਅਦਾਲਤ ‘ਚ ਭਾਰੀ ਗਿਣਤੀ ‘ਚ ਪੁਲਿਸ ਬਲ ਤੈਨਾਤ ਕੀਤਾ ਹੋਇਆ ਸੀ।

