ਜਲੰਧਰ, 9 ਨਵੰਬਰ 2024 – ਜਲੰਧਰ ‘ਚ ਨੇਪਾਲੀ ਨੌਜਵਾਨ ਵੱਲੋਂ ਹਿਮਾਚਲ ਦੀ ਰਹਿਣ ਵਾਲੀ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਉਕਤ ਲੜਕੀ ਗਰਭਵਤੀ ਹੋ ਗਈ। ਇਸ ਮਾਮਲੇ ਵਿੱਚ ਥਾਣਾ ਰਾਮਾਮੰਡੀ ਦੀ ਪੁਲੀਸ ਨੇ ਧਾਰਾ 64, 351 (1) ਬੀ.ਐਨ.ਐਸ. ਥਾਣਾ ਰਾਮਾਮੰਡੀ ਦੀ ਪੁਲਸ ਨੇ ਦੋਸ਼ੀ ਜਮੀਲ ਖਾਨ ਪਠਾਨ ਪੁੱਤਰ ਮੁਹੰਮਦ ਇਬਰਾਹੀਮ ਪਠਾਨ ਵਾਸੀ ਨੇਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਦੋਂ ਪੀੜਤ ਲੜਕੀ ਦੀ ਮਾਂ ਨੇ ਆਪਣੀ ਧੀ ਵਿਚ ਕੁਝ ਬਦਲਾਅ ਦੇਖਿਆ ਤਾਂ ਉਸ ਨੇ ਆਪਣੀ ਲੜਕੀ ਦੀ ਜਾਂਚ ਕਰਵਾਈ। ਚੈਕਅੱਪ ਦੌਰਾਨ ਪਤਾ ਲੱਗਾ ਕਿ ਉਸ ਦੀ ਲੜਕੀ 5 ਮਹੀਨੇ ਦੀ ਗਰਭਵਤੀ ਸੀ। ਜਿਸ ਤੋਂ ਬਾਅਦ ਪੀੜਤਾ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ। ਜਿਸ ਤੋਂ ਬਾਅਦ ਮਾਂ ਪੀੜਤਾ ਦੇ ਨਾਲ ਰਾਮਾਮੰਡੀ ਥਾਣੇ ਦੀ ਨੰਗਲ ਸ਼ਾਮਾ ਚੌਕੀ ਪਹੁੰਚੀ ਅਤੇ ਲਿਖਤੀ ਸ਼ਿਕਾਇਤ ਦਿੱਤੀ।
ਜਾਂਚ ਅਧਿਕਾਰੀ ਮਹਿਲਾ ਸਬ-ਇੰਸਪੈਕਟਰ ਪਰਮਿੰਦਰ ਕੌਰ ਨੇ ਬਿਆਨ ਦਰਜ ਕਰਕੇ ਤੁਰੰਤ ਐਫਆਈਆਰ ਦਰਜ ਕੀਤੀ ਅਤੇ ਫਿਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਲੜਕੀ ਦਾ ਸਿਵਲ ਹਸਪਤਾਲ ਜਲੰਧਰ ਤੋਂ ਮੈਡੀਕਲ ਕਰਵਾਇਆ ਗਿਆ ਹੈ। ਮੈਡੀਕਲ ਰਿਪੋਰਟ ਆਉਣੀ ਬਾਕੀ ਹੈ।
ਜਾਣਕਾਰੀ ਮੁਤਾਬਕ ਜਦੋਂ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਤਾਂ ਉਸ ਦੀ ਉਮਰ 18 ਸਾਲ ਤੋਂ ਘੱਟ ਸੀ। ਪਰ ਹੁਣ ਉਸਦੀ ਉਮਰ 18 ਸਾਲ ਤੋਂ ਵੱਧ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ।