ਲੁਧਿਆਣਾ, 2 ਅਪ੍ਰੈਲ 2024 – ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਪਹੁੰਚ ਗਏ ਹਨ। ਰੇਲਵੇ ਸਟੇਸ਼ਨ ’ਤੇ ਭਾਜਪਾ ਵਰਕਰਾਂ ਵੱਲੋਂ ਸਭ ਤੋਂ ਪਹਿਲਾਂ ਢੋਲ ਵਜਾ ਕੇ ਅਤੇ ਹਾਰ ਪਾ ਕੇ ਬਿੱਟੂ ਦਾ ਸਵਾਗਤ ਕੀਤਾ ਗਿਆ।
ਜਿਸ ਤਨ ਬਾਅਦ ਹੁਣ ਬਿੱਟੂ ਟਰੱਕ ਵਿੱਚ 2 ਕਿਲੋਮੀਟਰ ਲੰਬਾ ਰੋਡ ਸ਼ੋਅ ਕੱਢ ਕੇ ਭਾਜਪਾ ਦਫ਼ਤਰ ਪਹੁੰਚੇ। ਇਸ ਦੌਰਾਨ ਉਹ ਜਗਰਾਓਂ ਪੁਲ ਨੇੜੇ ਦੁਰਗਾ ਮਾਤਾ ਦੇ ਮੰਦਰ ਵਿੱਚ ਮੱਥਾ ਟੇਕਣ ਲਈ ਵੀ ਰੁਕੇ। ਉਹ ਬਾਅਦ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਨਗੇ। ਚਰਚਾ ਹੈ ਕਿ ਇਸ ਦੌਰਾਨ ਉਹ ਭਾਜਪਾ ‘ਚ ਆਪਣੇ ਕਈ ਕਰੀਬੀ ਨੇਤਾਵਾਂ ਨੂੰ ਵੀ ਸ਼ਾਮਲ ਕਰ ਸਕਦੇ ਹਨ।
ਰਵਨੀਤ ਬਿੱਟੂ 26 ਮਾਰਚ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ ਹੀ ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ।