ਬਿਕਰਮ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ‘ਚ ਮੁੜ ਵਾਧਾ

ਚੰਡੀਗੜ੍ਹ, 5 ਅਪ੍ਰੈਲ, 2022: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਪਈ। ਇਸ ਕੇਸ ਦੀ ਸੁਣਵਾਈ ਮੋਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਸੁਣਵਾਈ ਕਰਦਿਆਂ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ਵਿੱਚ 14 ਦਿਨਾਂ ਲਈ ਵਾਧਾ ਕਰਦਿਆਂ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ।

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਉਨ੍ਹਾਂ ਨੇ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੂੰ ਪੁਰਾਣੀ ਬੈਰਕ ਵਿੱਚ ਹੀ ਸ਼ਿਫਟ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਨੂੰ ਨਵੀਂ ਬੈਰਕ ਵਿੱਚ ਜਾਨ ਦਾ ਖ਼ਤਰਾ ਹੈ। ਇਸ ਪਿੱਛੇ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਦਾ ਹਵਾਲਾ ਦਿੱਤਾ ਗਿਆ ਹੈ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਊਨਾ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਮਗਰੋਂ ਮੁਹਾਲੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਮਜੀਠੀਆ ਨੇ ਡਰੱਗਜ਼ ਕੇਸ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ। ਜਿਸ ਦੀ ਸੁਣਵਾਈ ਇਸੇ ਮਹੀਨੇ ਹੋਣੀ ਹੈ।

ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ 24 ਫਰਵਰੀ ਨੂੰ ਆਤਮ ਸਮਰਪਣ ਕਰ ਦਿੱਤਾ, ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਨੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਗਠਨ ਕਰਨ ਦੇ ਦਿੱਤੇ ਹੁਕਮ

ਆਪ ਵਿਧਾਇਕ ਨੂੰ ਗੋਲ਼ੀ ਮਾਰ ਦੇਣ ਦੀ ਧਮਕੀ ਦੇਣ ਵਾਲਾ ਕਾਬੂ