ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ ਦੌਰਾਨ ਜਾਣੋ ਕੀ ਕੁਝ ਹੋਇਆ ਬਰਾਮਦ ?

ਅੰਮ੍ਰਿਤਸਰ, 25 ਜੂਨ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਵੱਡੀ ਰੇਡ ਕੀਤੀ ਗਈ। ਇਸ ਰੇਡ ਤੋਂ ਬਾਅਦ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਇਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਮਿਲੇ ਹਨ।

ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਵਿਜੀਲੈਂਸ ਦੇ ਐੱਸ. ਐੱਸ. ਪੀ. ਲਖਬੀਰ ਸਿੰਘ ਦੀ ਅਗਵਾਈ ਵਿਚ ਟੀਮ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਘਰ ਪਹੁੰਚੀ। ਇਹ ਰੇਡ ਨਸ਼ੇ ਦੇ ਮਾਮਲੇ ਵਿਚ ਕੀਤੀ ਗਈ ਹੈ। ਇਕੋ ਸਮੇਂ ਮਜੀਠੀਆ ਦੇ ਲਗਭਗ 15 ਟੀਕਾਣਿਆਂ ‘ਤੇ ਇਕੱਠਿਆਂ ਰੇਡ ਕੀਤੀ ਗਈ।

ਇਸ ਦਰਮਿਆਨ ਬਿਕਰਮ ਮਜੀਠੀਆ ਦੀ ਵਿਜੀਲੈਂਸ ਦੇ ਐੱਸ. ਐੱਸ. ਪੀ. ਨਾਲ ਤਿੱਖੀ ਬਹਿਸ ਵੀ ਹੋਈ। ਵਿਜੀਲੈਂਸ ਐੱਸ. ਐੱਸ. ਪੀ. ਨੇ ਇਹ ਵੀ ਕਿਹਾ ਕਿ ਮਜੀਠੀਆ ਕਾਨੂੰਨੀ ਕੰਮ ਵਿਚ ਅੜਿੱਕਾ ਪਾਉਣ ਦੀ ਯਤਨ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਹੁਸ਼ਿਆਰਪੁਰ ਵਿਖੇ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲ਼ਾ ਪੰਜਾ