ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਅਸਾਮੀਆਂ ਲਈ ਭਰਤੀ, 14 ਮਾਰਚ ਤੋਂ ਆਨਲਾਈਨ ਅਰਜ਼ੀਆਂ ਲਈ ਖੁੱਲ੍ਹੇਗਾ ਪੋਰਟਲ

ਚੰਡੀਗੜ੍ਹ, 29 ਫਰਵਰੀ 2024 – ਪੰਜਾਬ ਪੁਲਿਸ ‘ਚ 1800 ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਇਹ ਭਰਤੀ ਜ਼ਿਲ੍ਹੇ ਅਤੇ ਹਥਿਆਰਬੰਦ ਕਾਡਰ ‘ਚ ਕਾਂਸਟੇਬਲ ਅਹੁਦੇ ਲਈ ਹੋਵੇਗੀ। ਸਰਕਾਰ ਨੇ ਭਰਤੀ ਪ੍ਰਕਿਰਿਆ ਦੇ ਸ਼ਡਿਊਲ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਭਰਤੀ ਪ੍ਰਕਿਰਿਆ ਲਈ ਆਨਲਾਈਨ ਅਪਲਾਈ ਕਰਨ ਦਾ ਕੰਮ 14 ਮਾਰਚ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ, ਜਦਕਿ ਅਪਲਾਈ ਕਰਨ ਦੀ ਆਖਰੀ ਮਿਤੀ 4 ਅਪ੍ਰੈਲ ਹੋਵੇਗੀ। ਆਖਿ ਦਿਨ ਨੂੰ ਰਾਤ 11.55 ਵਜੇ ਤੱਕ ਅਪਲਾਈ ਕੀਤਾ ਜਾ ਸਕੇਗਾ।

ਇਹ ਭਰਤੀ ਕੇਂਦਰੀ ਕਾਂਸਟੇਬਲ ਭਰਤੀ ਬੋਰਡ, ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਸਾਰੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਹੁਣ ਤੱਕ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ।

ਪੰਜਾਬ ਪੁਲਿਸ ਨੇ ਇਸ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਉਪਰਾਲੇ ਕੀਤੇ ਹਨ। ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਰਤੀ ਪ੍ਰਕਿਰਿਆ ਦੌਰਾਨ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਹੈਲਪ ਡੈਸਕ ਲਈ ਤੁਹਾਨੂੰ 022 61306246 ‘ਤੇ ਕਾਲ ਕਰਨੀ ਪਵੇਗੀ। ਜਦਕਿ ਆਨਲਾਈਨ ਅਪਲਾਈ ਕਰਨ ਲਈ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ https://www.punjabpolice.gov.in/ ‘ਤੇ ਜਾਣਾ ਪਵੇਗਾ।

ਉਨ੍ਹਾਂ ਨੂੰ ਇੱਥੋਂ ਭਰਤੀ ਸਬੰਧੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ। ਜਲਦੀ ਹੀ ਪੁਲਿਸ ਵੱਲੋਂ ਇਸ ਪੋਰਟਲ ‘ਤੇ ਸਾਰੀ ਜਾਣਕਾਰੀ ਅਪਲੋਡ ਕਰ ਦਿੱਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਭਾਜਪਾ ਵੱਲੋਂ ਸੂਬਾਈ ਚੋਣ ਪ੍ਰਬੰਧਕ ਕਮੇਟੀ ਦਾ ਐਲਾਨ, ਜਾਖੜ ਨੂੰ ਪ੍ਰਧਾਨ ਤੇ ਜੈ ਇੰਦਰ ਨੂੰ ਬਣਾਇਆ ਮਹਿਲਾ ਪ੍ਰਚਾਰ ਕਮੇਟੀ ਦੀ ਮੁਖੀ

ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 60 ਕਾਂਗਰਸੀਆਂ ਖਿਲਾਫ਼ FIR ਦਰਜ, ਪੜ੍ਹੋ ਵੇਰਵਾ