ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ: ਇੰਟਰਪੋਲ ਨੇ ਪੁਰਾਣੇ ਮਾਮਲੇ ‘ਚ ਕੀਤਾ ਜਾਰੀ

  • ਮੂਸੇਵਾਲਾ ਕਤਲ ਕਾਂਡ ‘ਚ ਉਡੀਕ ਕਰਨੀ ਪਵੇਗੀ

ਚੰਡੀਗੜ੍ਹ, 10 ਜੂਨ 2022 – ਇੰਟਰਪੋਲ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਗੋਲਡੀ ਬਰਾੜ ਕੈਨੇਡਾ ‘ਚ ਬੈਠ ਕੇ ਪੰਜਾਬ ‘ਚ ਕਰ ਰਿਹਾ ਅਪਰਾਧ। ਉਹ ਗੈਂਗਸਟਰ ਲਾਰੈਂਸ ਦੇ ਗੈਂਗ ਦਾ ਸਰਗਰਮ ਮੈਂਬਰ ਹੈ। ਹਾਲਾਂਕਿ ਇਹ ਨੋਟਿਸ ਉਸ ਦੇ ਖਿਲਾਫ ਦਰਜ 2 ਪੁਰਾਣੇ ਮਾਮਲਿਆਂ ‘ਚ ਹੋਇਆ ਹੈ। ਇਹ ਨੋਟਿਸ ਫਰੀਦਕੋਟ ਵਿੱਚ ਦਰਜ ਹੋਏ ਕਾਤਲਾਨਾ ਹਮਲੇ, ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਆਇਆ ਹੈ।

ਇਹ ਨੋਟਿਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜਾਰੀ ਨਹੀਂ ਹੋਇਆ ਹੈ। ਇਸਦੇ ਲਈ ਪੁਲਿਸ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰਨੀ ਪਵੇਗੀ। ਹਾਲਾਂਕਿ ਰੈੱਡ ਕਾਰਨਰ ਨੋਟਿਸ ਤੋਂ ਬਾਅਦ ਹੁਣ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਕਵਾਇਦ ਤੇਜ਼ ਕੀਤੀ ਜਾਵੇਗੀ।

ਗੈਂਗਸਟਰ ਗੋਲਡੀ ਬਰਾੜ ਦੇ ਰੈੱਡ ਕਾਰਨਰ ਨੋਟਿਸ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਆਹਮੋ-ਸਾਹਮਣੇ ਹੋ ਗਏ ਹਨ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਨੂੰ ਰੈੱਡ ਕਾਰਨਰ ਨੋਟਿਸ ਦਾ ਪ੍ਰਸਤਾਵ 19 ਮਈ ਨੂੰ ਭੇਜਿਆ ਗਿਆ ਸੀ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸੀਬੀਆਈ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਮੂਸੇਵਾਲਾ ਦੇ ਕਤਲ ਤੋਂ ਅਗਲੇ ਦਿਨ 30 ਮਈ ਨੂੰ ਪੰਜਾਬ ਪੁਲਿਸ ਦਾ ਪੱਤਰ ਮਿਲਿਆ ਸੀ। ਜਿਸ ਨੂੰ ਉਸ ਨੇ 2 ਜੂਨ ਨੂੰ ਇੰਟਰਪੋਲ ਨੂੰ ਭੇਜਿਆ ਸੀ।

ਗੋਲਡੀ ਬਰਾੜ ਨੇ ਰਚੀ ਸੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਉਸ ਨੇ ਅਜਿਹਾ ਲਾਰੈਂਸ ਦੇ ਕਹਿਣ ‘ਤੇ ਕੀਤਾ, ਜੋ ਤਿਹਾੜ ਜੇਲ੍ਹ ‘ਚ ਬੰਦ ਸੀ। ਗੋਲਡੀ ਬਰਾੜ ਨੇ ਖੁਦ ਵੀ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਮੂਸੇਵਾਲਾ ਦੇ ਕਤਲ ਨੂੰ ਮੁਹਾਲੀ ਵਿੱਚ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਥਾਰ ਜੀਪ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਉਸ ਦੇ ਨਾਲ ਕੋਈ ਬੰਦੂਕਧਾਰੀ ਨਹੀਂ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨਾਂ ਨੂੰ ਵੱਡੀ ਰਾਹਤ: ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਘਟਾਈ

ਪੂਰਾ ਪਰਿਵਾਰ ਕਰਦਾ ਸੀ ਹੈਰੋਇਨ ਦੀ ਤਸਕਰੀ, ਮਾਂ-ਪੁੱਤ-ਧੀ ਗ੍ਰਿਫਤਾਰ