ਰਾਮ ਰਹੀਮ ਨੂੰ ਹਾਈਕੋਰਟ ਤੋਂ ਰਾਹਤ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਅਦਾਲਤ ਨੇ ਕੀਤਾ ਰੱਦ

ਚੰਡੀਗੜ੍ਹ, 14 ਨਵੰਬਰ 2023 – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖਿਲਾਫ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਤੱਥਾਂ ਦੀ ਘਾਟ ਕਾਰਨ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਜਲੰਧਰ ਦੇਹਾਤ ਪੁਲਿਸ ਜਲਦੀ ਹੀ ਇਸ ਕੇਸ ਨੂੰ ਰੱਦ ਕਰ ਦੇਵੇਗੀ।

ਦੱਸ ਦੇਈਏ ਕਿ ਇਹ ਮਾਮਲਾ 17 ਮਾਰਚ ਨੂੰ ਜਲੰਧਰ ਦੇ ਪਤਾਰਾ ਥਾਣੇ ਵਿੱਚ ਦਰਜ ਹੋਇਆ ਸੀ। ਕੇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਜੋੜੀ ਗਈ ਸੀ। ਇਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।

ਕਰੀਬ 7 ਸਾਲ ਪਹਿਲਾਂ ਹੋਏ ਸਤਿਸੰਗ ਦੌਰਾਨ ਰਾਮ ਰਹੀਮ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ‘ਤੇ ਟਿੱਪਣੀ ਕੀਤੀ ਸੀ। ਜਦੋਂ ਇਸ ਦੀ ਵੀਡੀਓ ਜਲੰਧਰ ਦੇ ਰਵਿਦਾਸ ਸਮਾਜ ਕੋਲ ਪਹੁੰਚੀ ਤਾਂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤਲਹਣ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੇਹਾਤ ਪੁਲਸ ਨੂੰ ਕੀਤੀ। ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ।

ਕੇਸ ਦਰਜ ਹੋਣ ਤੋਂ ਕੁਝ ਦਿਨ ਬਾਅਦ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦੇ ਸਮੇਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ।

ਹਾਈ ਕੋਰਟ ਨੇ ਐਫਆਈਆਰ ਅਤੇ ਇਸ ਨਾਲ ਸਬੰਧਤ ਕਾਰਵਾਈ ਨੂੰ ਰੱਦ ਕਰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਛੱਠ ਪੂਜਾ ਤੋਂ ਪਹਿਲਾਂ ਚੱਲਣਗੀਆਂ ਸਪੈਸ਼ਲ ਰੇਲ ਗੱਡੀਆਂ: ਪੰਜਾਬ ਤੋਂ ਦਰਭੰਗਾ ਅਤੇ ਕਟਿਹਾਰ ਜਾਣਗੀਆਂ

NGT-ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਸਿਰਫ 2 ਦਿਨਾਂ ‘ਚ ਹੀ ਅਮਲ, 3836 ਕਿਸਾਨਾਂ ਨੂੰ ਜੁਰਮਾਨਾ