- ਗੁਰਪ੍ਰੀਤ ਕੌਰ ਖਿਲਾਫ ਆਈਟੀ ਐਕਟ ਤਹਿਤ ਕੇਸ ਦਰਜ
ਚੰਡੀਗੜ੍ਹ, 17 ਸਤੰਬਰ 2022 – ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੂੰ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਗੁਰਪ੍ਰੀਤ ਕੌਰ ਪਹਿਲਾਂ ਹੀ ਵਿਧਾਇਕ ਪਠਾਨਮਾਜਰਾ ਦੇ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਚੁੱਕੀ ਹੈ ਅਤੇ ਉਸ ‘ਤੇ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਕਰਨ ਅਤੇ ਧੋਖਾਧੜੀ ਕਰਨ ਸਮੇਤ ਹੋਰ ਵੀ ਕਈ ਦੋਸ਼ ਲਗਾਏ ਹਨ।
ਮਹਿਲਾ ਨੇ ਪਹਿਲਾਂ 23 ਅਗਸਤ ਨੂੰ ਮੁਹਾਲੀ ਦੇ ਐਸਐਸਪੀ ਨੂੰ ਸ਼ਿਕਾਇਤ ਦਿੱਤੀ ਸੀ ਪਰ ਕੋਈ ਕਾਰਵਾਈ ਨਾ ਹੋਣ ’ਤੇ ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਸੁਰੱਖਿਆ ਦੀ ਗੁਹਾਰ ਵੀ ਲਾਈ ਸੀ। ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ 30 ਅਗਸਤ ਨੂੰ ਨੋਟਿਸ ਜਾਰੀ ਕੀਤਾ ਸੀ।
ਮਹਿਲਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ ਪਰ ਉਲਟਾ 3 ਸਤੰਬਰ ਨੂੰ ਵਿਧਾਇਕ ਨੇ ਉਸ ਖ਼ਿਲਾਫ਼ ਥਾਣਾ ਜੁਲਕਾ ਵਿੱਚ ਆਈਟੀ ਐਕਟ ਤਹਿਤ ਐਫਆਈਆਰ ਦਰਜ ਕਰਵਾਈ। ਇਸ ‘ਤੇ ਉਸ ਨੇ ਗ੍ਰਿਫਤਾਰੀ ਦਾ ਖਦਸ਼ਾ ਜ਼ਾਹਰ ਕਰਦੇ ਹੋਏ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।