ਨਵਜੋਤ ਸਿੱਧੂ ਨੂੰ ਰਾਹਤ: ਅਦਾਲਤ ਨੇ ‘ਪੈਂਟ ਗਿੱਲੀ ਵਾਲੇ’ ਬਿਆਨ ‘ਤੇ ਮਾਣਹਾਨੀ ਦਾ ਕੇਸ ਕੀਤਾ ਖਾਰਜ

ਪਟਿਆਲਾ, 17 ਅਗਸਤ 2022 – ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੱਧੂ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਅਦਾਲਤ ਨੇ ਉਸ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਇਹ ਕੇਸ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਦਰਜ ਕੀਤਾ ਸੀ। ਹਾਲਾਂਕਿ ਇਸ ਤੋਂ ਬਾਅਦ ਉਹ ਇਸ ਮਾਮਲੇ ‘ਚ ਪੇਸ਼ ਨਹੀਂ ਹੋਏ। ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ ਨੇ ਪੁਲਿਸ ਮੁਲਾਜ਼ਮਾਂ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜਿੱਥੇ ਉਹ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਭੁਗਤ ਰਿਹਾ ਹੈ।

ਨਵਜੋਤ ਸਿੱਧੂ ਆਪਣੇ ਬਿਆਨਾਂ ਨੂੰ ਲੈ ਕੇ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਮਾਰਚ ਵਿੱਚ ਹੋਈਆਂ ਚੋਣਾਂ ਤੋਂ ਪਹਿਲਾਂ ਪ੍ਰਚਾਰ ਦੌਰਾਨ ਸਿੱਧੂ ਸੁਲਤਾਨਪੁਰ ਲੋਧੀ ਪੁੱਜੇ ਸਨ। ਇੱਥੇ ਉਨ੍ਹਾਂ ਨੇ ਨਵਤੇਜ ਚੀਮਾ ਦੇ ਸਮਰਥਨ ਵਿੱਚ ਰੈਲੀ ਕੀਤੀ। ਫਿਰ ਸਿੱਧੂ ਨੇ ਕਿਹਾ ਕਿ ਜੇਕਰ ਚੀਮਾ ਨੇ ਦਹਾੜ ਮਾਰੀ, ਤਾਂ ਥਾਣੇਦਾਰ ਦੀ ਪੈਂਟ ਗਿੱਲੀ ਕਰ ਦੇਵੇਗਾ।

ਸਿੱਧੂ ਦੇ ਇਸ ਬਿਆਨ ਦਾ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਇਤਰਾਜ਼ ਕੀਤਾ ਸੀ। ਚੰਦੇਲ ਨੇ ਕਿਹਾ ਕਿ ਸਿੱਧੂ ਦੇ ਬਿਆਨ ਨਾਲ ਪੁਲਿਸ ਫੋਰਸ ਦਾ ਮਨੋਬਲ ਡਿੱਗਿਆ ਹੈ। ਜਦੋਂ ਇਹ ਗੱਲ ਕਹੀ ਗਈ ਤਾਂ ਸੁਰੱਖਿਆ ਲਈ ਕਾਫੀ ਪੁਲਸ ਮੁਲਾਜ਼ਮ ਮੌਜੂਦ ਸਨ। ਇਨ੍ਹਾਂ ਵਿੱਚ ਮਹਿਲਾ ਪੁਲੀਸ ਮੁਲਾਜ਼ਮ ਵੀ ਸਨ। ਸਿੱਧੂ ਦੀਆਂ ਗੱਲਾਂ ‘ਤੇ ਭੀੜ ਹੱਸ ਪਈ ਅਤੇ ਉਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ।

ਇਸ ਮਾਮਲੇ ‘ਚ ਨਵਜੋਤ ਸਿੱਧੂ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ ਕਿ ਉਨ੍ਹਾਂ ਨੇ ਪੁਲਿਸ ਬਾਰੇ ਇਤਰਾਜ਼ਯੋਗ ਗੱਲਾਂ ਕਹੀਆਂ ਸਨ। ਹਾਲਾਂਕਿ, ਸਿੱਧੂ ਨੇ ਕਿਹਾ ਕਿ ਇਹ ਆਮ ਤੌਰ ‘ਤੇ ਬੋਲਿਆ ਗਿਆ ਸੀ, ਕਿਸੇ ਖਾਸ ਲਈ ਨਹੀਂ। ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਪੰਜਾਬ ਦੇ ਕਿਸਾਨ ਜਾਣਗੇ ਲਖੀਮਪੁਰ ਖੀਰੀ, ਇਨਸਾਫ ਲਈ ਕਿਸਾਨ ਲਾਉਣਗੇ 75 ਘੰਟੇ ਦਾ ਧਰਨਾ

ਲੁਧਿਆਣਾ ਦੇ ਸੰਸਦ ਮੈਂਬਰ ਦੇ ਪੀ.ਏ ‘ਤੇ ਹਮਲਾ ਕਰਨ ਦਾ ਮਾਮਲਾ: 6 ਮੁਲਜ਼ਮ ਗ੍ਰਿਫਤਾਰ