ਫਾਜ਼ਿਲਕਾ ਦੇ ਬਕੈਣ ਵਾਲਾ ਵਿਚ ਰਾਹਤ ਕਾਰਜ ਤੇਜੀ ਨਾਲ ਜਾਰੀ, ਗਿਰਦਾਵਰੀ ਦਾ ਕੰਮ ਵੀ ਆਖਰੀ ਪੜਾਅ ਵਿਚ

  • ਫਾਜਿ਼ਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਤਾ ਪਿੰਡ ਦਾ ਦੌਰਾ
  • ਰਾਹਤ ਕਾਰਜਾਂ ਵਿਚ ਹੋਰ ਤੇਜੀ ਦੇ ਹੁਕਮ

ਫਾਜ਼ਿਲਕਾ, 26 ਮਾਰਚ 2023 – ਫਾਜ਼ਿਲਕਾ ਦੇ ਪਿੰਡ ਬਕੈਣ ਵਾਲਾ ਵਿਚ ਆਏ ਵਾਅ ਵਰੋਲੇ ਤੋਂ ਬਾਅਦ ਰਾਹਤ ਕਾਰਜ ਤੇਜੀ ਨਾਲ ਚੱਲ ਰਹੇ ਹਨ। ਫਾਜ਼ਿਲਕਾ ਦੇ ਵਿਧਾਇਕ ਨਰਿੰਦਪਾਲ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਅਤੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਪਿੰਡ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਵਾਅ ਵਰੋਲੇ ਨਾਲ ਜਿਸ ਕਿਸੇ ਦਾ ਵੀ ਨੁਕਸਾਨ ਹੋਇਆ ਹੈ ਉਸਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਿਰਦਾਵਰੀ ਦੀ ਰਿਪੋਰਟ ਅਨੁਸਾਰ ਮਦਦ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੁਆਵਜ਼ਾ ਵੰਡ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਹੋਵੇਗਾ ਅਤੇ ਕੋਈ ਵੀ ਪੀੜਤ ਮਦਦ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿਚ ਪੀੜਤਾਂ ਲਈ ਟੈਂਟ ਲਗਾ ਦਿੱਤੇ ਗਏ ਹਨ ਅਤੇ ਜਿੰਨ੍ਹਾਂ ਦੇ ਘਰ ਡਿੱਗੇ ਹਨ ਉਨ੍ਹਾਂ ਦੀ ਜਲਦ ਉਸਾਰੀ ਵੀ ਮਗਨਰੇਗਾ ਤਹਿਤ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਪਿੰਡ ਵਿਚ ਗਿਰਦਾਵਰੀ ਦਾ ਕੰਮ ਆਖਰੀ ਪੜਾਅ ਤੇ ਹੈ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੇ ਸਰਵੇ ਦਾ ਕੰਮ ਹੋ ਗਿਆ ਹੈ ਅਤੇ ਪਿੰਡ ਵਿਚ 58 ਮਕਾਨਾਂ ਨੂੰ ਘੱਟ ਜਾਂ ਵੱਧ ਨੁਕਸਾਨ ਹੋਇਆ ਹੈ ਜਦ ਕਿ ਕਣਕ ਅਤੇ ਕਿਨੂੰ ਦੇ ਬਾਗਾਂ ਸਮੇਤ ਫਸਲਾਂ ਨੂੰ ਹੋਏ ਨੁਕਸਾਨ ਦੀ ਰਿਪੋਰਟ ਵੀ ਅੱਜ ਸ਼ਾਮ ਜਾਂ ਭਲਕੇ ਸਵੇਰ ਤੱਕ ਤਿਆਰ ਹੋ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਨੁਕਸਾਨ ਪ੍ਰਭਾਵਿਤਾਂ ਦੀਆਂ ਸੂਚੀਆਂ ਪਿੰਡ ਵਿਚ ਸਾਂਝੀ ਥਾਂਅ ਤੇ ਲਗਾਈਆਂ ਜਾਣਗੀਆਂ ਤਾਂ ਜ਼ੋ ਪਿੰਡ ਵਾਸੀ ਇਸ ਦੀ ਪਾਰਦਰਸੀ ਤਰੀਕੇ ਨਾਲ ਜਾਂਚ ਕਰ ਸਕਨ ਅਤੇ ਇਸਤੋਂ ਬਾਅਦ ਮੁਆਵਜੇ ਲਈ ਰਿਪੋਰਟ ਸਰਕਾਰ ਨੂੰ ਭੇਜ਼ ਦਿੱਤੀ ਜਾਵੇਗੀ।ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਰਾਸ਼ਨ ਦੇਣ ਦੇ ਹੁਕਮ ਵੀ ਸਬੰਧਤ ਵਿਭਾਗ ਨੂੰ ਦਿੱਤੇ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੇ ਨਾਲ ਜਾ ਕੇ ਪਿੰਡ ਦੇ ਸਾਰੇ ਪ੍ਰਭਾਵਿਤ ਘਰਾਂ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ।

ਇਸ ਮੌਕੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਇੰਤਜਾਮ ਦੀ ਸਲਾਘਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੋ ਰਿਹਾ ਹੈ ਕਿ ਜਿੰਨ੍ਹਾਂ ਦੇ ਨੁਕਸਾਨ ਹੋਏ ਹਨ ਉਨ੍ਹਾਂ ਦੀ ਗਿਰਦਾਵਰੀ ਦਾ ਕਾਰਜ ਸਿਰਫ ਦੋ ਦਿਨ ਵਿਚ ਹੋ ਰਿਹਾ ਹੈ ਅਤੇ ਪ੍ਰਭਾਵਿਤ ਲੋਕਾਂ ਦੀਆਂ ਸੂਚੀਆਂ ਜਨਤਕ ਕਰਕੇ ਉਨ੍ਹਾਂ ਦੇ ਪ੍ਰਸ਼ਾਸਨ ਨੇ ਇਤਰਾਜ ਮੰਗੇ ਹਨ। ਦੂਜ਼ੇ ਪਾਸੇ ਪਿੰਡ ਵਿਚ ਬਿਜਲੀ ਮਹਿਕਮਾ ਵੀ ਬਿਜਲੀ ਸਪਲਾਈ ਦਰੁਸਤ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਪ੍ਰਭਾਵਿਤਾਂ ਨੂੰ ਟੈਂਟ ਦੇਣ ਦੇ ਨਾਲ ਨਾਲ ਮੰਜੇ ਆਦਿ ਵੀ ਦਿੱਤੇ ਜਾ ਰਹੇ ਹਨ ਅਤੇ ਹੋਰ ਸਾਰੇ ਇੰਤਜਾਮ ਵੀ ਪ੍ਰਸ਼ਾਸਨ ਨੇ ਕੀਤੇ ਹਨ।

ਉਨ੍ਹਾਂ ਨੇ ਦੱਸਿਆ ਕਿ ਮਗਨਰੇਗਾ ਕਰਮੀਆਂ ਦੇ ਸਹਿਯੋਗ ਨਾਲ ਜਿੰਨ੍ਹਾਂ ਦੇ ਮਕਾਨ ਡਿੱਗੇ ਹਨ ਉਨ੍ਹਾਂ ਦੇ ਮਕਾਨ ਬਣਾਉਣ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਪਿੰਡ ਵਿਚ ਗੁਰਦੁਆਬਾ ਸ੍ਰੀ ਬੱਡ ਤੀਰਥ ਸਾਹਿਬ ਹਰੀ ਪੁਰਾ ਵੱਲੋਂ ਗੁਰੂ ਕਾ ਲੰਗਰ ਵੀ ਲਗਾਇਆ ਗਿਆ ਹੈ । ਐਸਡੀਐਮ ਨਿਕਾਸ ਖੀਂਚੜ ਖੁਦ ਗਿਰਦਾਵਰੀ ਅਤੇ ਹੋਰ ਰਾਹਤ ਕਾਰਜਾਂ ਦੀ ਪਿੰਡ ਵਿਚ ਨਿਗਰਾਨੀ ਕਰ ਰਹੇ ਹਨ।

ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸਰਵਨ ਸਿੰਘ, ਖੇਤੀਬਾੜੀ ਬਲਾਕ ਅਫ਼ਸਰ ਬਲਦੇਵ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਪਵਨ ਕੰਬੋਜ਼ ਆਦਿ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ MP ਨੀਨਾ ਗਰੇਵਾਲ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ