ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਅਧਿਕਾਰੀ ਤੇ ਕਰਮਚਾਰੀ ਸਨਮਾਨਤ

ਅੰਮ੍ਰਿਤਸਰ, 30 ਸਤੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਵਧੀਕ ਸਕੱਤਰ ਸ. ਸਿਮਰਜੀਤ ਸਿੰਘ, ਖਜਾਨਚੀ ਸ. ਮੁਖਤਾਰ ਸਿੰਘ ਕੁਹਾੜਕਾ, ਗੁਰਦੁਆਰਾ ਇੰਸਪੈਕਟਰ ਸ. ਗੁਰਚਰਨ ਸਿੰਘ ਤੇ ਸ. ਲਖਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰੀਆ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਵੀ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਨਿਸ਼ਕਾਮ ਭਾਵਨਾ ਨਾਲ ਸੇਵਾ ਨਿਭਾਉਣਗੇ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਘੇੜਾ ਨੇ ਵੀ ਸੇਵਾਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸ. ਪਰਮਜੀਤ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਤਿੰਦਰ ਸਿੰਘ ਆਦਿ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚਲਦੀ ਟਰੇਨ ‘ਚੋਂ ਧੂੰਆਂ ਨਿਕਲਣ ‘ਤੇ ਯਾਤਰੀਆਂ ‘ਚ ਫੈਲੀ ਦਹਿਸ਼ਤ, ਪੜ੍ਹੋ ਪੂਰੀ ਖ਼ਬਰ

ਝੋਨੇ ਦੀ ਪਰਾਲੀ ਨੂੰ 10 ਸਾਲਾਂ ਤੋ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ ਇਹ ਕਿਸਾਨ