ਵਿਜੀਲੈਂਸ ਵੱਲੋਂ ਰਿਟਾਇਰਡ ਪਟਵਾਰੀ ਕਾਬੂ: 2016 ਲਈ ਸੀ ਰਿਸ਼ਵਤ, ਇੰਤਕਾਲ ਦੇ ਜਾਅਲੀ ਦਸਤਾਵੇਜ਼ ਬਣਾਏ ਸੀ

  • ਵਿਜੀਲੈਂਸ ਨੇ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ

ਚੰਡੀਗੜ੍ਹ, 16 ਜੂਨ 2023 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੇਵਾਮੁਕਤ ਪਟਵਾਰੀ ਇਕਬਾਲ ਸਿੰਘ ਨੂੰ ਰਾਜੇਸ਼ ਕੁਮਾਰ ਵਾਸੀ ਪੰਜੇ ਕੇ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਇਕਬਾਲ ਸਿੰਘ ਨੇ 4 ਮਰਲੇ ਦੇ ਪਲਾਟ, ਜਿਸ ਦੀ ਉਸ (ਸ਼ਿਕਾਇਤਕਰਤਾ) ਨੇ ਆਪਣੀ ਮਾਤਾ ਕਿ੍ਪਾ ਰਾਣੀ ਪਾਸੋਂ ਟਰਾਂਸਫਰ ਡੀਡ ਰਾਹੀਂ ਰਜਿਸਟਰੀ ਕਰਵਾਈ ਸੀ, ਦਾ ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ। ਜਦੋਂ ਸ਼ਿਕਾਇਤਕਰਤਾ ਨੇ ਉਕਤ ਪਲਾਟ ‘ਤੇ ਇਕ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਦਿੱਤੀ ਤਾਂ ਉਸ ਨੂੰ ਬੈਂਕ ਅਧਿਕਾਰੀਆਂ ਤੋਂ ਪਤਾ ਲੱਗਾ ਕਿ ਪਲਾਟ ਦੇ ਦਸਤਾਵੇਜ਼ ਜਾਅਲੀ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਦਸਤਾਵੇਜ਼ ਮੋਹਾਲੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਪੜਤਾਲ ਲਈ ਭੇਜੇ ਤਾਂ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੂੰ ਜਾਅਲੀ ‘ਨਕਲ ਦਸਤਾਵੇਜ਼’ ਜਾਰੀ ਕੀਤੇ ਸਨ।

ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਥਾਣਾ ਵਿਜੀਲੈਂਸ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵਜੋਤ ਸਿੱਧੂ ਨੇ ਆਪਣੀ ਪਤਨੀ ਦਾ ਜਨਮਦਿਨ ਪੂਰੇ ਪਰਿਵਾਰ ਨਾਲ ਮਨਾਇਆ

ਮਾਣੂੰਕੇ ਨੇ ਕੋਠੀ ਕੀਤੀ ਖਾਲੀ, ਕਿਹਾ ਅਸੀਂ ਤਾਂ ਕਿਰਾਏ ‘ਤੇ ਰਹਿ ਰਹੇ ਸੀ, ਝੂਠੇ ਇਲਜ਼ਾਮ ਲਾਉਣ ‘ਤੇ ਕੋਰਟ ‘ਚ ਘਸੀਟਾਂਗੀ