ਫਿਰੋਜ਼ਪੁਰ, 4 ਅਗਸਤ 2022 – ਮੱਖੂ ‘ਚ ਬੀਤੀ ਦੇਰ ਰਾਤ ਲੁਟੇਰੇ ਪੈਟਰੋਲ ਪੰਪ ਤੋਂ ਪਿਸਤੌਲ ਦੀ ਨੋਕ ‘ਤੇ 25 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਪੰਪ ਆਪਰੇਟਰ ਨਵਦੀਪ ਨੇ ਮਾਮਲੇ ਦੀ ਸੂਚਨਾ ਪੁਲੀਸ ਨੂੰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਪ ਦੇ ਸੰਚਾਲਕ ਨਵਜੋਤ ਨੇ ਦੱਸਿਆ ਕਿ ਮੰਗਲਵਾਰ ਰਾਤ 11:58 ਮਿੰਟ ‘ਤੇ 2 ਬਾਈਕ ‘ਤੇ ਸਵਾਰ 4 ਵਿਅਕਤੀ ਪੰਪ ‘ਤੇ ਆਏ, ਇਨ੍ਹਾਂ ਚਾਰਾਂ ਨੌਜਵਾਨਾਂ ਕੋਲ ਹਥਿਆਰ ਸਨ।
ਉਨ੍ਹਾਂ ਪੰਪ ਦੇ ਕਰਮਚਾਰੀ ਨੂੰ ਪਿਸਤੌਲ ਦੀ ਨੋਕ ‘ਤੇ ਡਰਾ ਧਮਕਾ ਕੇ 27,300 ਰੁਪਏ ਦੀ ਨਕਦੀ ਅਤੇ ਦੋ ਮੋਬਾਈਲ ਫੋਨ ਖੋਹ ਲਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਚਾਰੇ ਲੁਟੇਰੇ ਤੁਰੰਤ ਉਥੋਂ ਫ਼ਰਾਰ ਹੋ ਗਏ। ਉਨ੍ਹਾਂ ਦੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਖਿਲਾਫ ਐਫਆਈਆਰ ਦਰਜ ਕਰਕੇ ਘਟਨਾ ਦੀ ਸੀਸੀਟੀਵੀ ਫੁਟੇਜ ਕਢਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।