ASI ਦੀ ਪਤਨੀ ਤੋਂ ਕੋਲੋਂ ਨਕਾਬਪੋਸ਼ ਬਾਈਕ ਸਵਾਰ ਪਰਸ ਖੋਹ ਕੇ ਫਰਾਰ

  • ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਵੀ ਸੁਰੱਖਿਅਤ ਨਹੀਂ

ਗੁਰਦਾਸਪੁਰ, 15 ਫਰਵਰੀ 2024 – ਗੁਰਦਾਸਪੁਰ ‘ਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲੇ ‘ਚ ਲੁਟੇਰਿਆਂ ਨੇ ਏ.ਐੱਸ.ਆਈ ਦੀ ਪਤਨੀ ਤੋਂ ਪਰਸ ਖੋਹ ਲਿਆ ਜੋ ਘਰੋਂ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ ਅਤੇ ਲੁੱਟ ਕਰਨ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ। ਪਰਸ ਵਿੱਚ 4 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਮੋਬਾਈਲ ਫ਼ੋਨ ਸੀ। ਪੀੜਤ ਅਨੁਸਾਰ ਲੁਟੇਰਾ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਇਆ ਸੀ ਅਤੇ ਉਸ ਨੇ ਨਕਾਬ ਪਾਇਆ ਹੋਇਆ ਸੀ। ਲੁੱਟ ਤੋਂ ਬਾਅਦ ਉਹ ਜਹਾਜ਼ ਚੌਂਕ ਵੱਲ ਭੱਜ ਗਏ।

ਜਾਣਕਾਰੀ ਦਿੰਦਿਆਂ ਪੀੜਤ ਔਰਤ ਸ਼ੁਭਲਤਾ ਨੇ ਦੱਸਿਆ ਕਿ ਉਹ ਬੁੱਧਵਾਰ ਦੇਰ ਸ਼ਾਮ ਘਰੋਂ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ। ਜਦੋਂ ਉਹ ਘਰ ਪਰਤ ਰਹੀ ਸੀ ਤਾਂ ਹਨੂੰਮਾਨ ਚੌਂਕ ਨੇੜੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸ ਦਾ ਪਰਸ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਪਰਸ ਵਿੱਚ 4 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਮੋਬਾਈਲ ਫੋਨ ਸੀ।

ਰਾਹਗੀਰਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਇੱਕ ਔਰਤ ਦੇ ਚੀਕਣ ਦੀ ਆਵਾਜ਼ ਸੁਣੀ ਸੀ। ਔਰਤ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਦੋ ਲੁਟੇਰੇ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਏ ਸਨ। ਉਸ ਨੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਲੁਟੇਰੇ ਉਥੋਂ ਭੱਜ ਚੁੱਕੇ ਸਨ। ਪੀੜਤ ਔਰਤ ਦੇ ਪਤੀ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਪੰਜਾਬ ਪੁਲੀਸ ਵਿੱਚ ਏਐਸਆਈ ਹੈ ਅਤੇ ਅਦਾਲਤ ਵਿੱਚ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਪੁਲੀਸ ਮੁਲਾਜ਼ਮਾਂ ਦੇ ਪਰਿਵਾਰ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਫੈਸਲਾ ਲੈਣ ਦੇ ਬਾਵਜੂਦ ਵੀ ਦਫਤਰੀ ਕਾਮਿਆਂ ਦੇ ਮਸਲੇ ਨਾ ਹੋਏ ਹੱਲ

ਰਾਜਸਥਾਨ ‘ਚ ਲੱਭੀਆਂ ਸੋਨੇ ਦੀਆਂ ਖਾਣਾਂ, ਹੁਣ ਨਿਲਾਮੀ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ