- ਲੁਟੇਰਿਆਂ ਨੇ ਅੱਧੀ ਰਾਤ ਨੂੰ ਲੁੱਟੀ ਕੈਸ਼ ਵੈਨ
- ਕਰੋੜਾਂ ਦੀ ਲੁੱਟ ਮਗਰੋਂ ਸੀਲ ਕੀਤਾ ਗਿਆ Ludhiana
- ਹਰ Entry ਅਤੇ Exit ਪੁਆਇੰਟ ‘ਤੇ ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ, 10 ਜੂਨ 2023 – ਵੱਡੀ ਲੁੱਟ ਦੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮਿਲ ਰਹੀ ਹੈ ਕਿ, ਲੁਟੇਰੇ ਕੈਸ਼ ਵੈਨ ਹੀ ਲੁੱਟ ਕੇ ਲੈ ਗਏ। ਵੈਨ ਵਿਚ ਕਰੋੜਾਂ ਰੁਪਏ ਸਨ। ਦੱਸਿਆ ਇਹ ਜਾ ਰਿਹਾ ਹੈ ਕਿ, ਇਹ ਸਾਰਾ ਪੈਸਾ ਸੀਐਨਐਸ ਫ਼ਾਇਨਾਂਸ ਕੰਪਨੀ ਦਾ ਸੀ। ਪ੍ਰਾਪਤ ਜਾਣਕਰੀ ਅਨੁਸਾਰ ਲੁਧਿਆਣਾ ਦੇ ਰਾਜਗੁਰੂ ਨਗਰ ‘ਚ ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ ਹੋਣ ਦੀ ਸੂਚਨਾ ਹੈ।
ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਇਸ ਸਾਰੀ ਵਾਰਦਾਤ ਦਾ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਲੁਧਿਆਣਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਹਰ ਥਾਂ ‘ਤੇ ਨਾਕੇ ਲਾ ਦਿੱਤੇ ਗਏ ਹਨ। ਹਰ ਇਕ ਐਂਟਰੀ ਪੁਆਇੰਟ ਨੂੰ ਸੀਲ ਕੀਤਾ ਗਿਆ ਹੈ ਅਤੇ ਗੱਡੀਆਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ 2.30 ਵਜੇ ਦੇ ਕਰੀਬ ਹਥਿਆਰਬੰਦ ਲੁਟੇਰੇ ਏਜੰਸੀ ‘ਚ ਆਏ ਅਤੇ ਗੰਨ ਪੁਆਇੰਟ ‘ਤੇ ਨਕਦੀ ਲੁੱਟ ਕੇ ਲੈ ਗਏ, ਜੋ ਕਿ ਕਰੋੜਾਂ ਰੁਪਏ ਦੀ ਦੱਸੀ ਜਾ ਰਹੀ ਹੈ। ਵੈਨ ਕੰਪਨੀ ਦੇ ਦਫ਼ਤਰ ਦੇ ਅਹਾਤੇ ਵਿੱਚ ਖੜ੍ਹੀ ਸੀ। ਲੁੱਟੀ ਗਈ ਰਕਮ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੋਇਆ ਹੈ।
ਜਿਸ ਇਲਾਕੇ ਵਿੱਚ ਕੈਸ਼ ਵੈਨ ਦਾ ਦਫ਼ਤਰ ਹੈ, ਉਹ ਰਿਹਾਇਸ਼ੀ ਇਲਾਕਾ ਹੈ ਅਤੇ ਕੈਸ਼ ਵੈਨ ਕੰਪਨੀ ਦੀਆਂ ਸਾਰੀਆਂ ਗੱਡੀਆਂ ਇਸ ਦੇ ਵਿਚਕਾਰ ਖੜ੍ਹੀਆਂ ਹੁੰਦੀਆਂ ਹਨ, ਰਾਤ ਨੂੰ ਕੈਸ਼ ਭਰਿਆ ਜਾਂਦਾ ਹੈ ਅਤੇ ਕੈਸ਼ ਵੈਨਾਂ ਸਵੇਰੇ-ਸਵੇਰੇ ਆਪੋ-ਆਪਣੇ ਟਿਕਾਣਿਆਂ ਲਈ ਰਵਾਨਾ ਹੋ ਜਾਂਦੀਆਂ ਹਨ। ਇਹ ਸਕਿਓਰਿਟੀ ਏਜੰਸੀ ਬੈਂਕਾਂ ਨੂੰ ਪੈਸੇ ਟਰਾਂਸਫਰ ਕਰਦੀ ਹੈ ਅਤੇ ਏ. ਟੀ. ਐੱਮ. ‘ਚ ਵੀ ਕੈਸ਼ ਜਮ੍ਹਾਂ ਕਰਦੀ ਹੈ। ਏਜੰਸੀ ਦੀਆਂ ਗੱਡੀਆਂ ‘ਚ ਬੀਤੇ ਦਿਨ ਵੀ ਬੈਂਕਾਂ ਤੋਂ ਕੈਸ਼ ਲਿਆਂਦਾ ਗਿਆ ਸੀ, ਜੋ ਕੰਪਨੀ ‘ਚ ਹੀ ਪਿਆ ਹੋਇਆ ਸੀ, ਜਿਸ ਦੀ ਅੱਜ ਟਰਾਂਸਫਰ ਹੋਣੀ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਲੁੱਟ ਦੀ ਵਾਰਦਾਤ ਵਾਪਰ ਗਈ।