ਹਿਮਾਚਲ ਦੇ ਸਾਬਕਾ CM ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਰੂਪ ਸਿੰਘ ਧੂਮਲ ਦਾ ਦੇਹਾਂਤ

  • ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ

ਜਲੰਧਰ, 14 ਜੂਨ 2023 – ਹਿਮਾਚਲ ਪ੍ਰਦੇਸ਼ ਦੇ ਦੋ ਵਾਰ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਅਤੇ ਲਘੂ ਉਦਯੋਗ ਭਾਰਤੀ ਦੇ ਆਲ ਇੰਡੀਆ ਮੀਤ ਪ੍ਰਧਾਨ ਅਰਵਿੰਦ ਧੂਮਲ ਦੇ ਪਿਤਾ ਰੂਪ ਸਿੰਘ ਧੂਮਲ ਦਾ ਦੇਹਾਂਤ ਹੋ ਗਿਆ ਹੈ। ਜਲੰਧਰ ਦੇ ਮਸ਼ਹੂਰ ਉਦਯੋਗਪਤੀ ਅਤੇ ਸੇਂਟ ਵਾਲਵ ਦੇ ਮਾਲਕ ਰੂਪ ਸਿੰਘ ਬਹੁਤ ਹੀ ਮਿਲਣਸਾਰ ਇਨਸਾਨ ਸਨ।

ਸਵਰਗੀ ਰੂਪ ਸਿੰਘ ਧੂਮਲ ਕੇਂਦਰੀ ਸੂਚਨਾ ਅਤੇ ਪ੍ਰਸਾਰਣ, ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਅਤੇ ਆਈਪੀਐਲ ਦੇ ਚੇਅਰਮੈਨ ਅਰੁਣ ਸਿੰਘ ਧੂਮਲ ਦੇ ਚਾਚਾ ਵੀ ਹਨ। ਰੂਪ ਸਿੰਘ ਧੂਮਲ ਸੰਤ ਗਰੁੱਪ ਦੇ ਚੇਅਰਮੈਨ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 14 ਜੂਨ ਨੂੰ ਸ਼ਾਮ 5 ਵਜੇ ਕਿਸ਼ਨਪੁਰਾ ਸ਼ਮਸ਼ਾਨਘਾਟ, ਜਲੰਧਰ ਵਿਖੇ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਸ਼ਾਮ ਨੂੰ ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ

BSF ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਫੜੀ 12 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ