ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 21 ਅਗਸਤ 2024 – ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਸਭਰਾਉਂ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ: ਮੁੰਬਈ ਦੌਰੇ ਦੌਰਾਨ ਪ੍ਰਮੁੱਖ ਸਨਅਤਕਾਰਾਂ ਨਾਲ ਕੀਤੀ ਮੁਲਾਕਾਤ

ਕਿਸਾਨ ਆਗੂਆਂ ਨੂੰ ਮਿਲ ਰਹੀ ਹੈ ਵਿਦੇਸ਼ੀ ਫੰਡਿੰਗ: ਜੇ ਹਥਿਆਰਾਂ ਨਾਲ ਦਿੱਲੀ ਜਾਣਗੇ ਤਾਂ ਰੋਕਾਂਗੇ – ਰਵਨੀਤ ਬਿੱਟੂ