ਰੂਪਨਗਰ ਪੁਲਿਸ ਵੱਲੋਂ 5 ਗ੍ਰਿਫਤਾਰ: ਨਸ਼ੀਲਾ ਪਾਊਡਰ ਬਰਾਮਦ

  • ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲਿਆਂ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਤੇ ਸਾਂਝੀ ਕੀਤੀ ਜਾਵੇ
  • ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ- ਐੱਸਐੱਸਪੀ

ਰੂਪਨਗਰ, 30 ਮਾਰਚ 2025: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵਲੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।

ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਸਚਿਨ ਕੁਮਾਰ ਅਤੇ ਜਤਿੰਦਰ ਕੁਮਾਰ ਉਰਫ ਚੀਨੂੰ ਵਾਸੀ ਮੁਹੱਲਾ ਗੁਰੁ ਨਾਨਕਪੁਰਾ ਥਾਣਾ ਸਿਟੀ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 9 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸਦਰ ਮੋਰਿੰਡਾ ਵਲੋ ਰਜਿੰਦਰ ਸਿੰਘ, ਟਿੰਕੂ ਖਾਨ ਵਾਸੀ ਪਿੰਡ ਕਾਈਨੋਰ ਥਾਣਾ ਸਦਰ ਮੋਰਿੰਡਾ ਅਤੇ ਮਨਦੀਪ ਸਿੰਘ ਵਾਸੀ ਪਿੰਡ ਸਮਰੋਲੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ “ਪ੍ਰੋਜੈਕਟ ਸੰਪਰਕ” ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਯੁੱਧ ਨਸ਼ਿਆ ਵਿਰੁੱਧ: ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ