- ਇੰਟਰ ਸਟੇਟ ਤੇ ਇੰਟਰ ਡਿਸਟ੍ਰਿਕ ਨਾਕੇ ਸੀਲ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ
ਰੂਪਨਗਰ , 12 ਅਪ੍ਰੈਲ 2025: ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਰਾਤ ਭਰ ਜ਼ਿਲ੍ਹੇ ਵਿੱਚ 14 ਥਾਵਾਂ ਤੇ ਨਾਕਾਬੰਦੀ ਕਰਦਿਆਂ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਵੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਸਤਰਕ ਆਪਰੇਸ਼ਨ ਤਹਿਤ ਪੁਲਿਸ ਵੱਲੋਂ ਇੰਟਰ ਸਟੇਟ ਤੇ ਇੰਟਰ ਡਿਸਟ੍ਰਿਕ ਨਾਕਿਆਂ ਸਮੇਤ ਜ਼ਿਲ੍ਹੇ ਦੀਆਂ ਮਹੱਤਵਪੂਰਨ ਥਾਵਾਂ ਉੱਪਰ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ।
ਐੱਸਐੱਸਪੀ ਖੁਰਾਣਾ ਨੇ ਦੱਸਿਆ ਕਿ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ – ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਨਕੇਲ ਕੱਸਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ।
