ਚੰਡੀਗੜ੍ਹ, 18 ਅਕਤੂਬਰ 2023 – ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਸਪੈਸ਼ਲ ਟਾਸਕ ਫੋਰਸ ਵੱਲੋਂ ਦਰਜ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਕੇਸ ਵਿੱਚ ਅੱਜ ਹਾਈ ਕੋਰਟ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਐਸਟੀਐਫ ਨੇ ਰਾਜਜੀਤ ਖ਼ਿਲਾਫ਼ ਮਈ ਮਹੀਨੇ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਤੋਂ ਪਹਿਲਾਂ ਰਾਜਜੀਤ ਨੂੰ ਐਨਡੀਪੀਐਸ ਐਕਟ ਕੇਸ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ ਅਤੇ ਉਸ ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ।ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੀ ਰਾਜਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਜਜੀਤ ਨੂੰ ਅੰਤਰਿਮ ਅਗਾਊਂ ਜ਼ਮਾਨਤ ਮਿਲ ਗਈ ਹੈ।