ਬਰਖਾਸਤ SI ਦਾ ਪਾਕਿ ਏਜੰਸੀਆਂ ਨਾਲ ਸਬੰਧ, NIA ਦੀ ਜਾਂਚ ‘ਚ ਹੋਇਆ ਖੁਲਾਸਾ

ਚੰਡੀਗੜ੍ਹ, 19 ਅਪ੍ਰੈਲ 2023 – ਪਿਛਲੇ ਸਾਲ ਐਨਆਈਏ ਨੇ ਸਰਹੱਦ ਪਾਰੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ। NIA ਨੂੰ ਸੂਚਨਾ ਮਿਲੀ ਸੀ ਕਿ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ ਪੰਜਾਬ ਅਤੇ ਆਸਪਾਸ ਦੇ ਇਲਾਕਿਆਂ ‘ਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜ ਰਹੇ ਹਨ। ਮੀਡੀਆ ਦੀਆਂ ਖਬਰਾਂ ਅਨੁਸਾਰ ਜਾਂਚ ਵਿੱਚ ਐਨਆਈਏ ਨੂੰ ਪੰਜਾਬ ਪੁਲੀਸ ਦੇ ਬਰਖ਼ਾਸਤ ਸਬ-ਇੰਸਪੈਕਟਰ ਸਰਬਜੀਤ ਸਿੰਘ ਦੀ ਭੂਮਿਕਾ ਬਾਰੇ ਪਤਾ ਲੱਗਾ ਹੈ। ਪਤਾ ਲੱਗਾ ਹੈ ਕਿ ਸਰਬਜੀਤ ਦੇ ਪਾਕਿ ਏਜੰਸੀਆਂ ਨਾਲ ਸਬੰਧ ਹਨ, ਇਹ ਏਜੰਸੀਆਂ ਭਾਰਤ ਨੂੰ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੀਆਂ ਹਨ। NIA ਹੁਣ ਸਰਬਜੀਤ ਦਾ ਫ਼ੋਨ ਕਬਜੇ ਵਿੱਚ ਲੈ ਕੇ ਜਾਂਚ ਕਰਨਾ ਚਾਹੁੰਦੀ ਹੈ।

ਸਰਬਜੀਤ ਨੂੰ ਪਿਛਲੇ ਸਾਲ ਚੰਡੀਗੜ੍ਹ ਪੁਲਿਸ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਿਸ ਵੱਲੋਂ 8 ਜਨਵਰੀ 2022 ਨੂੰ 11 ਪੁਲਿਸ ਮੁਲਾਜ਼ਮਾਂ ਦੀਆਂ ਤਰੱਕੀਆਂ ਦੀ ਸੂਚੀ ਜਾਰੀ ਕੀਤੀ ਗਈ ਸੀ। ਇਸ ‘ਤੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦਸਤਖਤ ਕੀਤੇ ਸਨ। ਇਸ ਦੀ ਸੂਚਨਾ ਡੀਜੀਪੀ ਨੂੰ ਮਿਲੀ ਤਾਂ ਉਨ੍ਹਾਂ ਮਾਮਲੇ ਦੀ ਜਾਂਚ ਕੀਤੀ। ਪਤਾ ਲੱਗਾ ਕਿ ਇਹ ਸੂਚੀ ਜਾਅਲੀ ਦਸਤਖਤਾਂ ਨਾਲ ਜਾਰੀ ਕੀਤੀ ਗਈ ਸੀ।

ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਡੀਐਸਪੀ ਵਿਭੋਰ ਕੁਮਾਰ ਨੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਿੱਤੀ। ਸੈਕਟਰ-3 ਥਾਣੇ ਦੀ ਪੁਲੀਸ ਨੇ ਫਿਰ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਵਿੱਚ ਸਰਬਜੀਤ ਤੋਂ ਇਲਾਵਾ ਮੁਹਾਲੀ ਸਾਈਬਰ ਸੈੱਲ ਦੇ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਐਨਆਈਏ ਨੇ ਸਰਬਜੀਤ ਤੋਂ ਪਿਛਲੇ ਸਾਲ ਵੀ ਪੁੱਛਗਿੱਛ ਕੀਤੀ ਸੀ, ਜਦੋਂ ਉਹ ਇਸੇ ਧੋਖਾਧੜੀ ਦੇ ਮਾਮਲੇ ਵਿੱਚ ਬੁੜੈਲ ਜੇਲ੍ਹ ਵਿੱਚ ਬੰਦ ਸੀ। ਐਨਆਈਏ ਨੇ ਜੇਲ੍ਹ ਵਿੱਚ ਉਸ ਤੋਂ ਪੁੱਛਗਿੱਛ ਕੀਤੀ। ਮੁਅੱਤਲ ਇੰਸਪੈਕਟਰ ਸਤਵੰਤ ਸਿੰਘ ਤੋਂ ਵੀ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਗਈ। ਫਿਲਹਾਲ ਦੋਵੇਂ ਜ਼ਮਾਨਤ ‘ਤੇ ਬਾਹਰ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇੰਡੀਗੋ ਫਲਾਈਟ ਦੇ ਯਾਤਰੀਆਂ ਨੂੰ ਮੱਛਰਾਂ ਨੇ ਕੀਤਾ ਪ੍ਰੇਸ਼ਾਨ, ਕੀਤੀ ਸ਼ਿਕਾਇਤ ਤਾਂ ਏਅਰਲਾਈਨਜ਼ ਨੇ ਮੰਗੀ ਮੁਆਫੀ

ਬਰਖ਼ਾਸਤ ਕੀਤੇ PPS ਅਫਸਰ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ