ਬੇਅਦਬੀ ਅਤੇ ਗੋਲੀਕਾਂਡ ਮਾਮਲਾ: ਇਨਸਾਫ਼ ਮੋਰਚੇ ਵੱਲੋਂ ਸੰਘਰਸ਼ ਲਈ ਅਲਟੀਮੇਟਮ ਦਾ ਸਮਾਂ ਖ਼ਤਮ

  • ਮੰਤਰੀ ਬੈਂਸ AG ਦਫ਼ਤਰ ਦੀ ਟੀਮ ਨਾਲ ਫਰੀਦਕੋਟ ਪੁੱਜਣਗੇ

ਚੰਡੀਗੜ੍ਹ, 234 ਜੁਲਾਈ 2022 – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਬੇਅਦਬੀ ਅਤੇ ਇਸ ਨਾਲ ਸਬੰਧਤ ਗੋਲੀਕਾਂਡ ਵਿੱਚ ਫਸਦੀ ਨਜ਼ਰ ਆ ਰਹੀ ਹੈ। ਸਰਕਾਰ ਬਣੀ ਨੂੰ 4 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਅੱਜ ਤੱਕ ਕੋਈ ਵੱਡੀ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਇਨਸਾਫ ਮੋਰਚੇ ਦਾ ਅਲਟੀਮੇਟਮ ਦਾ ਸਮਾਂ ਵੀ ਖਤਮ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਹੀ ਅੱਜ ਮੰਤਰੀ ਹਰਜੋਤ ਬੈਂਸ ਐਡਵੋਕੇਟ ਜਨਰਲ (ਏ.ਜੀ.) ਦਫਤਰ ਦੀ ਟੀਮ ਨਾਲ ਫਰੀਦਕੋਟ ਪਹੁੰਚਣਗੇ।

ਪੰਜਾਬ ਵਿੱਚ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਜਿਸ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਈਆਂ ਗਈਆਂ। ਇਨ੍ਹਾਂ ਕੇਸਾਂ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਜਿਸ ਦੇ ਖਿਲਾਫ ਸੁਖਰਾਜ ਸਿੰਘ ਦੀ ਅਗਵਾਈ ਹੇਠ ਇਨਸਾਫ ਮੋਰਚਾ ਚੱਲ ਰਿਹਾ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਪਰ ਇਨਸਾਫ਼ ਮੋਰਚੇ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆਈ। ਜਿਸ ਤੋਂ ਬਾਅਦ ਇਨਸਾਫ਼ ਮੋਰਚੇ ਨੇ ਵੱਡੇ ਸੰਘਰਸ਼ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਏਜੀ ਦਫ਼ਤਰ ਦੀ ਟੀਮ ਉੱਥੇ ਪਹੁੰਚੀ ਅਤੇ 3 ਮਹੀਨੇ ਦਾ ਸਮਾਂ ਮੰਗਿਆ। ਉਹ ਸਮਾਂ ਖਤਮ ਹੋਣ ਤੋਂ ਬਾਅਦ ਜਦੋਂ ਏਜੀ ਟੀਮ ਦੁਬਾਰਾ ਪਹੁੰਚੀ ਤਾਂ ਇਨਸਾਫ ਮੋਰਚਾ ਨੇ 15 ਦਿਨਾਂ ਦਾ ਸਮਾਂ ਦਿੱਤਾ। ਜੋ ਕੱਲ੍ਹ 23 ਜੁਲਾਈ ਨੂੰ ਸਮਾਪਤ ਹੋ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਗਮਾ ਜਿੱਤ ਰਚਿਆ ਇਤਿਹਾਸ

ਪੰਜਾਬ ਪੁਲਿਸ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਐਕਸ਼ਨ ‘ਚ, ਪੂਰੇ ਪੰਜਾਬ ‘ਚ ਲਾਏ 800 ਨਾਕੇ ਲਾਏ