ਫੇਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ: ਖਾਲੀ ਪਲਾਟ ‘ਚੋਂ ਮਿਲੇ ਸੜੇ ਹੋਏ ਅੰਗ

ਨਵਾਂਸ਼ਹਿਰ, 12 ਜੂਨ 2022 – ਪੰਜਾਬ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਵਾਂਸ਼ਹਿਰ ਦੇ ਪਿੰਡ ਮੇਹਲੀ ਦੀ ਹੈ। ਜਿੱਥੇ ਮੇਹਲੀ ਬਾਈਪਾਸ ਨੇੜੇ ਇੱਕ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ ਮਿਲੇ ਹਨ। ਇਸ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਬੰਦੀਆਂ ਵਿੱਚ ਰੋਹ ਫੈਲ ਗਿਆ। ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਬੇਅਦਬੀ ਦਾ ਮਾਮਲਾ ਦਰਜ ਕਰ ਲਿਆ ਹੈ।

ਇਲਾਕੇ ਦੀਆਂ ਸਿੱਖ ਜਥੇਬੰਦੀਆਂ ਨੇ ਦੱਸਿਆ ਕਿ ਘਟਨਾ ਦਾ ਪਤਾ ਸਵੇਰੇ ਲੱਗਾ। ਇਸ ਤੋਂ ਬਾਅਦ ਗੁਟਕਾ ਸਾਹਿਬ ਦੇ ਅੰਗ ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੱਖੇ ਗਏ ਹਨ। ਸਿੱਖ ਜਥੇਬੰਦੀਆਂ ਨੇ ਗੁੱਸਾ ਜ਼ਾਹਰ ਕੀਤਾ ਕਿ ਪਿਛਲੇ ਦਿਨੀਂ ਬੇਅਦਬੀ ਦੀਆਂ ਘਟਨਾਵਾਂ ਦਾ ਇਨਸਾਫ਼ ਨਹੀਂ ਮਿਲਿਆ। ਹੁਣ ਅਜਿਹੀਆਂ ਘਟਨਾਵਾਂ ਮੁੜ ਵਾਪਰਨ ਲੱਗ ਪਈਆਂ ਹਨ।

ਬੇਅਦਬੀ ਦਾ ਪਤਾ ਲੱਗਦੇ ਹੀ ਪੁਲਿਸ ‘ਚ ਹੜਕੰਪ ਮੱਚ ਗਿਆ। ਤੁਰੰਤ ਨਵਾਂਸ਼ਹਿਰ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਸਿੱਖ ਜਥੇਬੰਦੀਆਂ ਦੇ ਬਿਆਨ ਦਰਜ ਕੀਤੇ। ਇਸ ਤੋਂ ਬਾਅਦ ਇਸ ਖੇਤਰ ਨੂੰ ਆਉਣ-ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਨੂੰ ਅਜੇ ਤੱਕ ਕੋਈ ਵੱਡਾ ਸੁਰਾਗ ਨਹੀਂ ਮਿਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ‘ਚ ਬਿਜਲੀ ਮੰਤਰੀ ਨੇ 220 ਕੇਵੀ ਸਬ ਸਟੇਸ਼ਨ ਦਾ ਕੀਤਾ ਉਦਘਾਟਨ, ਕਿਹਾ ਹੁਣ ਨਹੀਂ ਲੱਗਣਗੇ ਕੱਟ

ਰਾਜ ਸਭਾ ‘ਚ ਬੀਜੇਪੀ ਨੂੰ ਹੋਇਆ ਨੂੰ ਚਾਰ ਸੀਟਾਂ ਦਾ ਨੁਕਸਾਨ, ਮੈਂਬਰਾਂ ਦੀ ਗਿਣਤੀ 95 ਤੋਂ ਘਟ ਕੇ ਹੋਈ 91