ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਸੀਸੀਟੀਵੀ ਕਰ ਰਹੀ ਹੈ ਸਕੈਨ

  • ਟਿਊਸ਼ਨ ਤੋਂ ਵਾਪਸ ਪਰਤ ਰਹੇ ਬੱਚੇ ਨੇ ਗਲੀ ‘ਚ ਖਿੱਲਰੇ ਦੇਖੇ ਅੰਗ

ਤਰਨਤਾਰਨ, 26 ਅਕਤੂਬਰ 2023 – ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਖੇਮਕਰਨ ‘ਚ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ ਮਿਲਣ ਤੋਂ ਬਾਅਦ ਨੇੜਲੇ ਗੁਰਦੁਆਰਾ ਸਾਹਿਬ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਦੇ ਕੈਮਰਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਕੋਈ ਸੁਰਾਗ ਮਿਲ ਸਕੇ।

ਇਹ ਘਟਨਾ ਤਰਨਤਾਰਨ ਦੇ ਖੇਮਕਰਨ ਦੇ ਪਿੰਡ ਖਾਲੜਾ ਦੀ ਹੈ। ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਸਿੰਘ ਰਾਤ ਨੂੰ ਟਿਊਸ਼ਨ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਸ ਨੂੰ ਗੁਟਕਾ ਸਾਹਿਬ ਸੁਖਮਨੀ ਸਾਹਿਬ ਦੇ ਅੰਗ ਗਲੀ ਵਿੱਚ ਪਏ ਗਟਰ ’ਤੇ ਪਏ ਮਿਲੇ। ਇਸ ਤੋਂ ਬਾਅਦ ਉਹ ਘਰ ਭੱਜਿਆ ਅਤੇ ਪਰਿਵਾਰ ਨੂੰ ਸੂਚਿਤ ਕੀਤਾ।

ਰਣਜੀਤ ਸਿੰਘ ਨੇ ਦੱਸਿਆ ਕਿ ਗੁਟਕਾ ਸਾਹਿਬ ਦੇ 15-16 ਅੰਗ ਸਨ, ਜੋ ਖਿੱਲਰੇ ਹੋਏ ਸਨ। ਇਸ ਤੋਂ ਬਾਅਦ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਜਿਨ੍ਹਾਂ ਨੇ ਅੰਗਾਂ ਨੂੰ ਇਕੱਠਾ ਕਰਕੇ ਸੁਰੱਖਿਅਤ ਰੱਖਿਆ।

ਮਾਮਲੇ ਦੀ ਜਾਂਚ ਲਈ ਪਹੁੰਚੀ ਪੁਲਿਸ ਨੇ ਹੈੱਡ ਗ੍ਰੰਥੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ 295ਏ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਆਸ-ਪਾਸ ਲੱਗੇ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਮੁਲਜ਼ਮ ਬਾਰੇ ਕੋਈ ਸੁਰਾਗ ਮਿਲ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁੱਤ ਨੇ ਕੀਤਾ ਮਾਂ ਦਾ ਕ+ਤ+ਲ: ਨਾਲੇ ਭਰਾ ‘ਤੇ ਵੀ ਕੀਤਾ ਜਾਨੋਂ ਮਾਰਨ ਦੇ ਇਰਾਦੇ ਨਾਲ ਹਮਲਾ

ਇਲਵਿਸ਼ ਯਾਦਵ ਤੋਂ ਫਿਰੌਤੀ ਮੰਗਣ ਵਾਲਾ ਗੁਜਰਾਤ ਤੋਂ ਗ੍ਰਿਫਤਾਰ: ਬਿੱਗ ਬੌਸ OTT-2 ਦੇ ਜੇਤੂ ਤੋਂ 1 ਕਰੋੜ ਰੁਪਏ ਦੀ ਕੀਤੀ ਸੀ ਮੰਗ